ਸਾਬਕਾ ਅਕਾਲੀ ਆਗੂ ਦੇ ਪੁੱਤਰ ਵੱਲੋਂ ਖੁਦਕੁਸ਼ੀ

ਸਾਬਕਾ ਅਕਾਲੀ ਆਗੂ ਦੇ ਪੁੱਤਰ ਵੱਲੋਂ ਖੁਦਕੁਸ਼ੀ

SHARE

ਸਾਬਕਾ ਅਕਾਲੀ ਆਗੂ ਹਰਚਰਨ ਸਿੰਘ ਦਿਲਬਰ ਦੇ ਬੇਟੇ ਗੁਰਦਰਸ਼ਨ ਸਿੰਘ ਨੇ ਖੁਦ ਨੂੰ ਗੋਲੀ ਮਾਰ ਆਤਮਹੱਤਿਆ ਕਰ ਲਈ। ਗੁਰਦਰਸ਼ਨ ਸਿੰਘ ਨੇ ਪਟਿਆਲਾ ਸਥਿਤ ਆਪਣੀ ਰਿਹਾਇਸ਼ ਨਾਰਥ ਐਵੀਨਿਊ ਵਿਖੇ ਇਸ ਘਟਨਾ ਨੂੰ ਅੰਜਾਮ ਦਿੱਤਾ। ਮ੍ਰਿਤਕ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਸਕੱਤਰ ਸਨ। ਗੁਰਦਰਸ਼ਨ ਦੀ ਮੌਤ ਤੋਂ ਬਾਅਦ ਕਈ ਸਿਆਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਜਾਣਕਾਰੀ ਮੁਤਾਬਕ ਗੁਰਦਰਸ਼ਨ ਨੂੰ ਵਪਾਰ ਵਿਚ ਲਗਾਤਾਰ ਘਾਟਾ ਹੋ ਰਿਹਾ ਸੀ।  ਇਸ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਉਸਨੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।

Short URL:tvp http://bit.ly/2Mp9mCY

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab