ਸਾਬਕਾ ਅਕਾਲੀ ਵਿਧਾਇਕ ਦੀ ਸ਼ਰਾਬ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਸਾਬਕਾ ਅਕਾਲੀ ਵਿਧਾਇਕ ਦੀ ਸ਼ਰਾਬ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

SHARE
ਬਠਿੰਡਾ: ਬਠਿੰਡਾ ਦੇ ਪਿੰਡ ਮਛਾਨਾ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਸਾਬਕਾ ਅਕਾਲੀ ਵਿਧਾਇਕ ਦੀਪ ਮਲਹੋਤਰਾ ਦੀ ਸ਼ਰਾਬ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗੀ ਹੋਈ ਹੈ|
ਫੈਕਟਰੀ ਦੇ ਬੋਲਟਿੰਗ ਪਲਾਂਟ ਵਿਚ ਲੱਗੀ ਇਹ ਅੱਗ ਭਿਆਨਕ ਰੂਪ ਧਾਰ ਚੁੱਕੀ ਹੈ ਜਿਸਨੂੰ ਬੁਝਾਉਣ ਲਈ ਵੱਡੀ ਗਿਣਤੀ ‘ਚ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ| ਅੱਗ ਲਗਾਤਾਰ ਫੈਲਦੀ ਜਾ ਰਹੀ ਹੈ ਜਿਸਦੇ ਨੁਕਸਾਨ ਤੋਂ ਬਚਣ ਲਈ ਆਲੇ ਦੁਆਲੇ ਦੇ ਘਰਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ| ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁੱਝ ਪਤਾ ਨਹੀਂ ਚੱਲ ਸਕਿਆ ਹੈ ਪਰ ਇਸ ਨਾਲ ਲੱਖਾਂ ਦੇ ਨੁਕਸਾਨ ਦਾ ਅੰਦਾਜ਼ਾ ਹੈ|
Short URL:tvp http://bit.ly/2LpSpqr

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab