MP ਦੇ ਕਿਸਾਨਾਂ ‘ਤੇ ਹੋਈ ਗੋਲੀਬਾਰੀ ਖਿਲਾਫ ਪੰਜਾਬ ਦੇ ਕਿਸਾਨਾਂ ਨੇ ਕੀਤਾ...

MP ਦੇ ਕਿਸਾਨਾਂ ‘ਤੇ ਹੋਈ ਗੋਲੀਬਾਰੀ ਖਿਲਾਫ ਪੰਜਾਬ ਦੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

SHARE

Barnala: ਬਰਨਾਲਾ ਦੇ ਕਿਸਾਨਾਂ ਵਲੋਂ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਮੱਧ ਪ੍ਰਦੇਸ਼ ‘ਚ ਕਿਸਾਨਾਂ ਤੇ ਪੁਲਿਸ ਵਲੋਂ ਹੋਈ ਗੋਲੀਬਾਰੀ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਖਿਲਾਫ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ।

ਮੱਧ ਪ੍ਰਦੇਸ਼ ਵਿੱਚ ਕੁਝ ਕਿਸਾਨਾਂ ਵਲੋਂ ਕਰਜ਼ਾ ਮੁਆਫੀ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਨ੍ਹਾਂ ‘ਤੇ ਪੁਲਿਸ ਵਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ 8 ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਕਿਸਾਨ ਜ਼ਖਮੀ ਹੋ ਗਏ ਸਨ।

ਬਰਨਾਲਾ ਦੇ ਇਹਨਾਂ ਕਿਸਾਨਾਂ ਦੀ ਮੰਗ ਹੈ ਕਿ ਗੋਲੀ ਚਲਾਉਣ ਵਾਲੇ ਪੁਲਿਸ ਅਫਸਰਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਕਿਸਾਨਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਹਨਾਂ ਦਆਿਂ ਮੰਗਾਂ ਨਾ ਮੰਨ੍ਹੀਆਂ ਗਈਆਂ ਤਾਂ ਉਹ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ।

Short URL:tvp http://bit.ly/2skLIQF

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab