Breaking News : SC Orders For the Release of ‘Nanak Shah Fakir’

Breaking News : SC Orders For the Release of ‘Nanak Shah Fakir’

SHARE

ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ‘ਤੇ ਬੇਸ਼ੱਕ ਰੋਕ ਲਗਾਈ ਗਈ ਹੈ ਪਰ ਭਾਰਤ ਦੀ ਸੁਪਰੀਮ ਕੋਰਟ ਨੇ ਇਸ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਹੈ| ਸੁਪਰੀਮ ਕੋਰਟ ਨੇ ਫਿਲਮ ਨਾਨਕ ਸ਼ਾਹ ਫਕੀਰ ਤੇ ਲੱਗੀ ਹਰ ਰੋਕ ਹਟਾ ਦਿੱਤੀ ਹੈ| ਭਾਰਤ ਭਰ ਵਿਚ ਇਹ ਫਿਲਮ 13 ਅਪ੍ਰੈਲ ਨੂੰ ਰਿਲੀਜ਼ ਹੋਵੇਗੀ| ਦੂਜੇ ਪਾਸੇ ਸਿੱਖਾਂ ਦੇ ਵੱਡੇ ਧੜਿਆਂ ਵੱਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸਤੋਂ ਬਾਅਦ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਦੇ ਹੱਕ ਵਿਚ ਆਪਣਾ ਸਟੈਂਡ ਸਾਫ਼ ਕੀਤਾ ਸੀ ਅਤੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਵੀ ਇਸ ਫਿਲਮ ਉੱਤੇ ਰੋਕ ਲਗਾ ਦਿੱਤੀ ਗਈ ਸੀ| ਪਰ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਤੋਂ ਬਾਅਦ ਸਿੱਖ ਜੱਥੇਬੰਦੀਆਂ ਵਿਚ ਰੋਸ ਵੱਧ ਸਕਦਾ ਹੈ|  ਸਿੱਖਾਂ ਵੱਲੋਂ ਪਹਿਲਾਂ ਹੀ ਇਹ ਐਲਾਨ ਕੀਤਾ ਜਾ ਚੁੱਕਾ ਹੈ ਕਿ ਜੇਕਰ ਫਿਲਮ ਰਿਲੀਜ਼ ਹੁੰਦੀ ਹੈ ਤਾਂ ਉਹ ਉਸਨੂੰ ਰੋਕਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ|

Short URL:tvp http://bit.ly/2GQgbu5

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab