ਅਕਾਲੀ ਦਲ ‘ਚ ਸ਼ਾਮਲ ਹੋਣ ਬਾਰੇ ਛੋਟੇਪੁਰ ਦਾ ਵੱਡਾ ਬਿਆਨ

ਅਕਾਲੀ ਦਲ ‘ਚ ਸ਼ਾਮਲ ਹੋਣ ਬਾਰੇ ਛੋਟੇਪੁਰ ਦਾ ਵੱਡਾ ਬਿਆਨ

SHARE

ਸੈਕਸ ਕਾਂਡ ‘ਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਸਲਾਖਾਂ ਪਿੱਛੇ ਜਾਣ ਤੋਂ ਬਾਅਦ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ, ਕਿ ਉਨ੍ਹਾਂ ਦੀ ਖ਼ਾਲੀ ਥਾਂ ਭਰਨ ਲਈ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਸਕਦੇ ਨੇ।  ਪਰ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਚੰਡੀਗੜ੍ਹ ਵਿਖੇ ਇਨ੍ਹਾਂ ਚਰਚਾਵਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ।  ਇਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਗੁਰਦਾਸਪੁਰ ਜ਼ਿਮਨੀ ਚੋਣ ‘ਚ ਉਹ ਇਸੇ ਪਾਰਟੀ ਦੀ ਹਮਾਇਤ ਨਹੀਂ ਕਰ ਰਹੇ। ਮੀਡੀਆ ਉਨ੍ਹਾਂ ਦੇ ਅਕਾਲੀ ਦਲ ‘ਚ ਸ਼ਾਮਿਲ ਹੋਣ ਬਾਰੇ ਝੂਠਾ ਪ੍ਰਚਾਰ ਕਰ ਰਿਹਾ ਏ।  ਛੋਟੇਪੁਰ ਮੁਤਾਬਕ ਉਨ੍ਹਾਂ ਨਾਲ ਸਾਰੀਆਂ ਹੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸੰਪਰਕ ਕੀਤਾ ਏ, ਪਰ ਅਜੇ ਤਕ ਉਨ੍ਹਾਂ ਕਿਸੇ ਵੀ ਪਾਰਟੀ ‘ਚ ਸ਼ਾਮਲ ਹੋਣ ਬਾਰੇ ਅੰਤਮ ਫੈਸਲਾ ਨਹੀਂ ਲਿਆ।  ਇਸ ਮੌਕੇ ਆਮ ਆਦਮੀ ਪਾਰਟੀ ਲਈ ਵੀ ਨਰਮ ਰੁੱਖ ਅਖਤਿਆਰ ਕਰਦਿਆਂ ਛੋਟੇਪੁਰ ਨੇ ਕਿਹਾ ਕਿ ‘ਆਪ’ ਉਨ੍ਹਾਂ ਲਈ ਅਛੂਤ ਨਹੀਂ ਏ।  ਜੇਕਰ ਪਾਰਟੀ ਵੱਲੋਂ ਆਪਣੀਆਂ ਪਿਛਲੀਆਂ ਭੁੱਲਾਂ ਸਵੀਕਾਰ ਕੀਤੀਆਂ ਜਾਂਦੀਆਂ ਨੇ ਤਾਂ ਇਸ ਬਾਰੇ ਵੀ ਵਿਚਾਰ ਕਰਨ ਬਾਰੇ ਉਨ੍ਹਾਂ ਨੂੰ ਕੋਈ ਹਰਜ ਨਹੀਂ ਏ।

Short URL:tvp http://bit.ly/2kvHRh4