Site icon TV Punjab | Punjabi News Channel

ਜੰਮੂ ਕਸ਼ਮੀਰ ‘ਚ ਹੋਏ ਮੁਕਾਬਲੇ ਵਿਚ 5 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ 5 ਅੱਤਵਾਦੀ ਮਾਰੇ ਗਏ ਅਤੇ ਇਕ ਆਰਮੀ ਜਵਾਨ ਵੀ ਸ਼ਹੀਦ ਹੋ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲੇ ਦੇ ਰਾਜਪੁਰਾ ਦੇ ਹਾਜਿਨ ਪਿੰਡ ਵਿਚ ਇਕ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ।

ਇਸ ਕਾਰਵਾਈ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਇਸ ਗੋਲੀਬਾਰੀ ਦਾ ਜਵਾਬ ਦਿੱਤਾ। ਗੋਲੀਬਾਰੀ ਵਿਚ ਇਕ ਜਵਾਨ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।

ਇਸ ਉਪਰੰਤ ਹੋਰ ਫੋਰਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਮੁਕਾਬਲੇ ਵਿਚ 5 ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ ਅਤੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ

Exit mobile version