TV Punjab | Punjabi News Channel

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ : ਰੰਧਾਵਾ

Facebook
Twitter
WhatsApp
Copy Link

ਅੰਮ੍ਰਿਤਸਰ : ਸਿੱਧੂ ਨੂੰ ਮੁਆਫ਼ੀ ਮੰਗਣ ਦੇ ਮਾਮਲੇ ਵਿਚ ਜ਼ਿਆਦਾਤਰ ਮੰਤਰੀਆਂ ਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਸਿੱਧੂ ਮੁਆਫ਼ੀ ਕਿਉਂ ਮੰਗਣ I ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ I ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਲਾਹਕਾਰ ਗਲਤ ਸਲਾਹਾਂ ਦਿੰਦੇ ਹਨ। ਇਸੇ ਤਰਾਂ ਵਿਧਾਇਕ ਪਰਗਟ ਸਿੰਘ ਨੇ ਵੀ ਕਿਹਾ ਹੈ ਕਿ ਮੁਆਫੀ ਸਿੱਧੂ ਨੂੰ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੰਗਣੀ ਚਾਹੀਦੀ ਹੈ।

ਟੀਵੀ ਪੰਜਾਬ ਬਿਊਰੋ

Exit mobile version