TV Punjab | Punjabi News Channel

ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਟਵੀਟਾਂ ਦੀ ਮੁਆਫ਼ੀ ਮੰਗੇ : ਕੈਪਟਨ

ਨਵੀਂ ਦਿੱਲੀ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਸੰਕਟ ਦਾ ਜਲਦ ਹੱਲ ਕੀਤਾ ਜਾਵੇਗਾ। ਭਾਵੇਂ ਹਰੀਸ਼ ਰਾਵਤ ਨੇ ਕੈਪਟਨ ਨੂੰ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਬਣਾਉਣ ਲਈ ਰਾਜ਼ੀ ਕਰ ਲਿਆ ਹੈ ਪਰ ਇਸ ਤੇ ਕੈਪਟਨ ਨੇ ਇਹ ਸ਼ਰਤ ਰੱਖੀ ਹੈ ਕਿ ਸਿੱਧੂ ਸਰਕਾਰ ਖ਼ਿਲਾਫ਼ ਕੀਤੇ ਗਏ ਵੱਖ ਵੱਖ ਟਵੀਟਾਂ ਲਈ ਜਨਤਕ ਤੌਰ ‘ਤੇ ਮੁਆਫੀ ਮੰਗੇ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਪਾਰਟੀ ਦੀ ਸੂਬਾ ਇਕਾਈ ਦੀ ਅਗਵਾਈ ਕਰਨਗੇ, ਇਸ ਦਾ ਐਲਾਨ ਅੱਜ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਉਨ੍ਹਾਂ ਨਾਲ 4 ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣਗੇ।

ਟੀਵੀ ਪੰਜਾਬ ਬਿਊਰੋ

Exit mobile version