TV Punjab | Punjabi News Channel

ਸੰਗਰੂਰ ਦੇ ਪਿੰਡ ਚ ਔਰਤ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਸੰਗਰੂਰ : ਸੰਗਰੂਰ ਦੇ ਕਸਬਾ ਭਵਾਨੀਗੜ੍ਹ ਨੇੜਲੇ ਪਿੰਡ ਜੌਲੀਆਂ ਵਿਖੇ ਇਕ ਔਰਤ ਨੇ ਗੁਰੂ ਘਰ ਵਿਚ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ, ਪਾਲਕੀ ਸਾਹਿਬ ਅਤੇ ਹੋਰ ਸਮਾਨ ਨੂੰ ਅੱਗ ਲਗਾ ਦਿੱਤੀ। ਪਿੰਡ ਵਾਸੀਆਂ ਨੇ ਗੁਰੂ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਸਾਰੇ ਪਿੰਡ ਨੂੰ ਦਿਖਾਉਂਦਿਆਂ ਅੱਗ ਲਗਾਉਣ ਵਾਲੀ ਔਰਤ ਦਾ ਖ਼ੁਲਾਸਾ ਕੀਤਾ ਹੈ। ਡੀ.ਐੱਸ.ਪੀ. ਸੁਖਰਾਜ ਸਿੰਘ ਘੁੰਮਣ ਨੇ ਕਿਹਾ ਕਿ ਉਕਤ ਔਰਤ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Exit mobile version