● On air now · ਟੀਵੀ ਪੰਜਾਬ

Punjabi News · Since 2013

Breaking

ਕਾਂਗਰਸ ਇਕ ਵੱਡਾ ਪਰਿਵਾਰ ਹੈ,ਪਰਿਵਾਰ ਵਿਚ ਅਕਸਰ ਵਿਵਾਦ ਹੋ ਹੀ ਜਾਂਦਾ ਹੈ : ਸੁਖਵਿੰਦਰ ਸਿੰਘ ਡੈਨੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਬਹੁਮਤ ਹਾਸਲ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿਚ ਚੱਲ ਰਿਹਾ ਵਿਵਾਦ ਐਤਵਾਰ…


ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਬਹੁਮਤ ਹਾਸਲ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿਚ ਚੱਲ ਰਿਹਾ ਵਿਵਾਦ ਐਤਵਾਰ ਨੂੰ ਉਸ ਸਮੇਂ ਖਤਮ ਹੋ ਗਿਆ ਜਦੋਂ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ। ਕਾਂਗਰਸ ਹਾਈ ਕਮਾਨ ਨੇ ਰਾਜ ਇਕਾਈ ਦੇ ਨਵੇਂ ਪ੍ਰਧਾਨ ਦੇ ਨਾਲ 4 ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ। ਜਿਨ੍ਹਾਂ ਵਿਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ, ਕੁਲਜੀਤ ਸਿੰਘ ਨਾਗਰਾ ਦੇ ਨਾਂਅ ਸ਼ਾਮਿਲ ਹਨ।

ਕਾਂਗਰਸ ਪ੍ਰਦੇਸ਼ ਇਕਾਈ ਦੇ ਨਵੇਂ ਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਇਕ ਵੱਡਾ ਪਰਿਵਾਰ ਹੈ ਅਤੇ ਪਰਿਵਾਰ ਵਿਚ ਅਕਸਰ ਵਿਵਾਦ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਪੂਰਾ ਵਿਸ਼ਵਾਸ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ, ਕਾਂਗਰਸ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰੇਗੀ ਅਤੇ ਸਰਕਾਰ ਬਣਾਉਣ ਲਈ ਬਹੁਮਤ ਹਾਸਲ ਕਰੇਗੀ।

ਟੀਵੀ ਪੰਜਾਬ ਬਿਊਰੋ


Filed under