● On air now · ਟੀਵੀ ਪੰਜਾਬ

Punjabi News · Since 2013

Breaking

ਕੈਪਟਨ ਅਮਰਿੰਦਰ ਸਿੰਘ ਕੋਲੋਂ ਨੌਕਰੀਆਂ ਮੰਗਣ ਗਏ ਬੇਰੁਜ਼ਗਾਰਾਂ ਨੂੰ ਅੱਗਿਓਂ ਮਿਲੇ ਡੰਡੇ !

ਟੀਵੀ ਪੰਜਾਬ ਬਿਊਰੋ-ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਨੌਕਰੀਆਂ ਮੰਗਣ ਗਏ ਬੇਰੁਜ਼ਗਾਰਾਂ ਨੂੰ ਇਕ ਵਾਰ ਫਿਰ ਹੱਕ ਮੰਗਣੇ ਮਹਿੰਗੇ ਪੈ ਗਏ। ਇਨ੍ਹਾਂ ਬੇਰੁਜ਼ਗਾਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਨੌਕਰੀਆਂ ਤਾਂ ਕੀ ਦੇਣੀਆਂ ਸਨ ਬਲਕਿ ਉਨ੍ਹਾਂ ਦੇ ਅਹਿਲਕਾਰਾਂ ਪੁਲਸ ਮੁਲਾਜ਼ਮਾਂ ਨੇ…


ਟੀਵੀ ਪੰਜਾਬ ਬਿਊਰੋ-ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਨੌਕਰੀਆਂ ਮੰਗਣ ਗਏ ਬੇਰੁਜ਼ਗਾਰਾਂ ਨੂੰ ਇਕ ਵਾਰ ਫਿਰ ਹੱਕ ਮੰਗਣੇ ਮਹਿੰਗੇ ਪੈ ਗਏ। ਇਨ੍ਹਾਂ ਬੇਰੁਜ਼ਗਾਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਨੌਕਰੀਆਂ ਤਾਂ ਕੀ ਦੇਣੀਆਂ ਸਨ ਬਲਕਿ ਉਨ੍ਹਾਂ ਦੇ ਅਹਿਲਕਾਰਾਂ ਪੁਲਸ ਮੁਲਾਜ਼ਮਾਂ ਨੇ ਇਨ੍ਹਾਂ ਬੇਰੁਜ਼ਗਾਰਾਂ ਤੇ ਜੰਮ ਕੇ ਡੰਡਾ ਪਰੇਡ ਕੀਤੀ । ਇਹ ਬੇਰੋਜ਼ਗਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਸਨ। ਪੁਲਿਸ ਨੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਅਤੇ ਇਨ੍ਹਾਂ ਉੱਤੇ ਖੂਬ ਡੰਡੇ ਵਰ੍ਹਾਏ ਗਏ। ਇਸ ਤੋਂ ਬਾਅਦ ਜਦੋਂ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤਾਂ ਪੁਲਸ ਵੱਲੋਂ ਵੱਡੀ ਗਿਣਤੀ ‘ਚ ਇਨ੍ਹਾਂ ਬੇਰੁਜ਼ਗਾਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।  

ਇਸ ਮੌਕੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿਲਵਾਂ, ਜਗਸੀਰ ਸਿੰਘ ਘੁਮਾਣ, ਹਰਜਿੰਦਰ ਸਿੰਘ ਝੁਨੀਰ, ਕ੍ਰਿਸ਼ਨ ਸਿੰਘ ਨਾਭਾ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਕਾਂਗਰਸ ਸਰਕਾਰ ਘਰ-ਘਰ ਨੌਕਰੀ ਅਤੇ ਬੇਰੁਜ਼ਗਾਰੀ ਭੱਤਾ ਦੇਣ ਤੋਂ ਤਾਂ ਭੱਜੀ ਹੀ ਹੈ, ਸਗੋਂ ਅਨੇਕਾਂ ਵਾਰ ਮੀਟਿੰਗਾਂ ਦੇ ਲਾਅਰੇ ਲਗਾ ਕੇ ਵੀ ਬੇਰੁਜ਼ਗਾਰਾਂ ਦੇ ਮਸਲੇ ਹੱਲ ਕਰਨ ਲਈ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ।


Filed under