● On air now · ਟੀਵੀ ਪੰਜਾਬ

Punjabi News · Since 2013

Breaking

ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ

ਚੰਡੀਗੜ੍ਹ : ਜਿਥੇ ਇਕ ਪਾਸੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਨੇ ਉਥੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ਤੇ ਵਿਧਾਇਕਾਂ ਤੇ…


ਚੰਡੀਗੜ੍ਹ : ਜਿਥੇ ਇਕ ਪਾਸੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਨੇ ਉਥੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ਤੇ ਵਿਧਾਇਕਾਂ ਤੇ ਮੰਤਰੀਆਂ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਦੀ ਮੀਟਿੰਗ ਵਿਚ ਪਹੁੰਚੇ ਵਿਧਾਇਕਾਂ ਤੇ ਮੰਤਰੀਆਂ ਵਿਚ ਸਾਧੂ ਸਿੰਘ ਧਰਮਸੋਤ, ਬ੍ਰਹਮ ਮਹਿੰਦਰਾ, ਰਾਜ ਕੁਮਾਰ ਵੇਰਕਾ, ਸੁਸ਼ੀਲ ਕੁਮਾਰ ਰਿੰਕੂ, ਬਲਬੀਰ ਸਿੰਘ ਸਿੱਧੂ, ਸਪੀਕਰ ਰਾਣਾ ਕੇ ਪੀ, ਨਿਰਮਲ ਸਿੰਘ ਸ਼ੁਤਰਾਣਾ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਭੁੱਲਰ, ਨਵਤੇਜ ਚੀਮਾ ਦੇ ਨਾਂਅ ਮਜੂਦ ਹਨ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੀ ਗੱਡੀ ਵਿਚ ਚੜ੍ਹ ਕੇ ਪਟਿਆਲਾ ਤੋਂ ਚੰਡੀਗੜ੍ਹ ਆਏ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਕੈਪਟਨ ਦੀ ਮੀਟਿੰਗ ਵਿਚ ਪੁੱਜੇ ਹਨ।

ਟੀਵੀ ਪੰਜਾਬ ਬਿਊਰੋ


Filed under