● On air now · ਟੀਵੀ ਪੰਜਾਬ

Punjabi News · Since 2013

Breaking

ਟਰੂਡੋ ਨੇ ਧੋਖਾਧੜੀ ਦੀਆਂ ਘਟਨਾਵਾਂ ਨੂੰ ਦੱਸਿਆ ਮੰਦਭਾਗਾ

ਓਟਾਵਾ : ਵਿਦੇਸ਼ਾਂ ‘ਚ ਹੋ ਰਹੇ ਧੋਖਿਆਂ ‘ਤੇ ਮਨੀਸ਼ਾ ਗੁਲਾਟੀ ਵਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਖੀ ਚਿੱਠੀ ਦੇ ਜਵਾਬ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਮੰਦਭਾਗੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ…


ਓਟਾਵਾ : ਵਿਦੇਸ਼ਾਂ ‘ਚ ਹੋ ਰਹੇ ਧੋਖਿਆਂ ‘ਤੇ ਮਨੀਸ਼ਾ ਗੁਲਾਟੀ ਵਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਖੀ ਚਿੱਠੀ ਦੇ ਜਵਾਬ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਮੰਦਭਾਗੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਕੈਨੇਡਾ ਸਰਕਾਰ ਰੁਜਗਾਰ ਲਈ ਇਥੇ ਆਉਣ ਵਾਲੇ ਲੋਕਾਂ ‘ਤੇ ਕੋਈ ਪਾਬੰਦੀ ਨਹੀਂ ਲਗਾਵੇਗੀ ਪਰ ਜਿਨ੍ਹਾਂ ਵੱਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਲੋਕ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬਚ ਸਕਦੇ ਹਨ।

ਟੀਵੀ ਪੰਜਾਬ ਬਿਊਰੋ


Filed under