● On air now · ਟੀਵੀ ਪੰਜਾਬ

Punjabi News · Since 2013

Breaking

ਤਲਵੰਡੀ ਸਾਬੋ ਥਰਮਲ ਪਲਾਂਟ ਦਾ ਇਕ ਹੋਰ ਯੂਨਿਟ ਬੰਦ

ਬਠਿੰਡਾ : ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਥਰਮਲ ਪਲਾਂਟ ਦਾ 660 ਮੈਗਾਵਾਟ ਦਾ ਇਕ ਹੋਰ ਯੂਨਿਟ ਬੰਦ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਉੱਤਰੀ ਭਾਰਤ ਦੇ ਸਭ ਤੋਂ ਵਧ 1980 ਮੈਗਾਵਾਟ ਦੀ ਸਮਰੱਥਾ ਵਾਲੇ ਇਸ ਪਲਾਂਟ…


ਬਠਿੰਡਾ : ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਥਰਮਲ ਪਲਾਂਟ ਦਾ 660 ਮੈਗਾਵਾਟ ਦਾ ਇਕ ਹੋਰ ਯੂਨਿਟ ਬੰਦ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਉੱਤਰੀ ਭਾਰਤ ਦੇ ਸਭ ਤੋਂ ਵਧ 1980 ਮੈਗਾਵਾਟ ਦੀ ਸਮਰੱਥਾ ਵਾਲੇ ਇਸ ਪਲਾਂਟ ਦਾ ਇਕ ਯੂਨਿਟ ਪਹਿਲਾਂ ਹੀ ਮਾਰਚ ਮਹੀਨੇ ਤੋਂ ਬੰਦ ਪਿਆ ਹੈ ਅਤੇ ਬੀਤੀ ਦੇਰ ਰਾਤ ਟ੍ਰੀਪਿੰਗ ਹੋਣ ਕਰ ਕੇ ਦੂਸਰਾ ਯੂਨਿਟ ਵੀ ਬੰਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਵੇਲੇ ਥਰਮਲ ਪਲਾਂਟ ਦਾ ਸਿਰਫ਼ ਇਕ ਯੂਨਿਟ ਹੀ ਕੰਮ ਕਰ ਰਿਹਾ ਹੈ।

ਟੀਵੀ ਪੰਜਾਬ ਬਿਊਰੋ

 


Filed under