● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਕੱਲ੍ਹ ਦੁਪਹਿਰ ਅੰਮ੍ਰਿਤਸਰ ਪਹੁੰਚਣਗੇ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਦੁਪਹਿਰ ਇਕ ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਸ਼ਹਿਰ ਦੇ ਮੁੱਖ ਦੁਆਰ ‘ਤੇ ਬਣੇ ਗੋਲਡਨ ਗੇਟ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਨਵਜੋਤ…


ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਦੁਪਹਿਰ ਇਕ ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਸ਼ਹਿਰ ਦੇ ਮੁੱਖ ਦੁਆਰ ‘ਤੇ ਬਣੇ ਗੋਲਡਨ ਗੇਟ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੇ ਦਫ਼ਤਰੀ ਬੁਲਾਰੇ ਨੇ ਦਿੰਦੇ ਹੋਏ ਦੱਸਿਆ ਕਿ ਫਿਲਹਾਲ ਕੱਲ੍ਹ ਸਿੱਧੂ ਆਪਣੀ ਅੰਮ੍ਰਿਤਸਰ ਸਥਿਤ ਰਿਹਾਇਸ਼ ਵਿਖੇ ਹੀ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਸਮੇਤ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ‘ਤੇ ਜਾਣ ਦਾ ਅਜੇ ਕੋਈ ਪ੍ਰੋਗਰਾਮ ਨਹੀਂ ਉਲੀਕਿਆ ਗਿਆ।

ਟੀਵੀ ਪੰਜਾਬ ਬਿਊਰੋ


Filed under