● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਨੇਤਾਵਾਂ ਨਾਲ ਮਿਲਣੀਆਂ ਜਾਰੀ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਨੇਤਾਵਾਂ ਨਾਲ ਮਿਲਣੀਆਂ ਜਾਰੀ ਹਨ। ਨਵਜੋਤ ਸਿੱਧੂ ਸੁਨੀਲ ਜਾਖੜ ਦੇ ਘਰ ਪੁੱਜੇ। ਉਨ੍ਹਾਂ ਦਾ ਕਹਿਣਾ ਹੈ ਕਿ ਵੱਡੇ ਭਰਾ ਨੇ ਵੱਡਾ ਦਿਲ ਦਿਖਾਇਆ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਨੇ…


ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਨੇਤਾਵਾਂ ਨਾਲ ਮਿਲਣੀਆਂ ਜਾਰੀ ਹਨ। ਨਵਜੋਤ ਸਿੱਧੂ ਸੁਨੀਲ ਜਾਖੜ ਦੇ ਘਰ ਪੁੱਜੇ। ਉਨ੍ਹਾਂ ਦਾ ਕਹਿਣਾ ਹੈ ਕਿ ਵੱਡੇ ਭਰਾ ਨੇ ਵੱਡਾ ਦਿਲ ਦਿਖਾਇਆ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ‘ਤੇ ਵੱਡੀ ਜ਼ਿੰਮੇਵਾਰੀ ਪਾਈ ਹੈ। ਉੱਥੇ ਹੀ ਵਿਧਾਇਕ ਬਰਿੰਦਰ ਪਾੜਾ ਦਾ ਕਹਿਣਾ ਹੈ ਕਿ ਚੜ੍ਹਦੀ ਕਲਾ ਦੀ ਅਰਦਾਸ ਕਰਕੇ ਬਾਦਲਾਂ ਦੇ ਤੋਤੇ ਉਡਾ ਦਿਆਂਗੇ। ਇਸ ਤੋਂ ਬਾਅਦ ਨਵਜੋਤ ਸਿੱਧੂ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਨਾਲ ਲੈ ਕੇ ਰਜ਼ੀਆ ਸੁਲਤਾਨਾ ਦੇ ਘਰ ਵੀ ਗਏ।

ਸਿੱਧੂ ਬਾਜਵਾ ਨੂੰ ਮਿਲਣ ਪਹੁੰਚੇ

ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਉਨ੍ਹਾਂ ਨਾਲ ਹੋਰ ਵੀ ਕਈ ਨੇਤਾ ਮੌਜੂਦ ਸਨ।

ਸਿੱਧੂ ਭੱਠਲ ਨੂੰ ਮਿਲੇ

ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਹੋਰ ਮੰਤਰੀ ਪੰਜਾਬ ਦੀ ਸਾਬਕਾ ਮੁਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਮਿਲੇ। ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਸਿੱਧੂ ਸਾਡੇ ਤੋਂ ਚਾਰ ਕਦਮ ਅੱਗੇ ਹੋ ਕੇ ਕੰਮ ਕਰਨਗੇ ਤੇ ਕਦੀ ਵੀ ਸਾਡਾ ਸਿਰ ਨਹੀਂ ਝੁੱਕਣ ਦੇਣਗੇ।

ਟੀਵੀ ਪੰਜਾਬ ਬਿਊਰੋ

 


Filed under