● On air now · ਟੀਵੀ ਪੰਜਾਬ

Punjabi News · Since 2013

Breaking

ਬਰਗਾੜੀ ‘ਚ ਮੋਰਚਾ ਲਾਉਣ ਪਹੁੰਚੇ ਸਿਮਰਨਜੀਤ ਸਿੰਘ ਮਾਨ ਗ੍ਰਿਫ਼ਤਾਰ

ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਬੇਅਦਬੀ ਮਾਮਲਿਆਂ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਬਰਗਾੜੀ ਵਿਚ ਇਕ ਮੋਰਚਾ ਸ਼ੁਰੂ ਕਰਨਾ ਸੀ ਪਰ ਮੋਰਚਾ ਸ਼ੁਰੂ ਕਰਨ ਤੋਂ ਪਹਿਲਾਂ ਹੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੂੰ…


ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਬੇਅਦਬੀ ਮਾਮਲਿਆਂ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਬਰਗਾੜੀ ਵਿਚ ਇਕ ਮੋਰਚਾ ਸ਼ੁਰੂ ਕਰਨਾ ਸੀ ਪਰ ਮੋਰਚਾ ਸ਼ੁਰੂ ਕਰਨ ਤੋਂ ਪਹਿਲਾਂ ਹੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ।

ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਿਸ ਦਾ ਵਿਰੋਧ ਕੀਤਾ ਗਿਆ । ਇਥੇ ਦੱਸਣਯੋਗ ਹੈ ਕਿ ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ 30 ਜੂਨ ਤੱਕ ਬੇਅਦਬੀ ਮਾਮਲਿਆਂ ਵਿਚ ਇਨਸਾਫ਼ ਨਹੀਂ ਮਿਲਦਾ ਤਾਂ ਉਹ 1 ਜੁਲਾਈ ਤੋਂ ਬਰਗਾੜੀ ਵਿਚ ਪੱਕਾ ਮੋਰਚਾ ਲਾਉਣਗੇ।

ਟੀਵੀ ਪੰਜਾਬ ਬਿਊਰੋ


Filed under