● On air now · ਟੀਵੀ ਪੰਜਾਬ

Punjabi News · Since 2013

Breaking

ਬਿਜਲੀ ਸੰਕਟ ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਸਿਸਵਾਂ ਫਾਰਮ ਹਾਊਸ ਦੇ ਬਾਹਰ ਰੋਸ ਪ੍ਰਦਰਸ਼ਨ, ਭਗਵੰਤ ਮਾਨ ਤੇ ਹਰਪਾਲ ਚੀਮਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬੀਤੇ ਕੱਲ੍ਹ ਬਿਜਲੀ ਸੰਕਟ ਨੂੰ ਲੈ ਕੇ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਸਨ ਤੇ ਅੱਜ ਇਸੇ ਮੁੱਦੇ ਨੂੰ ਲੈਕੇ ਆਮ…


ਚੰਡੀਗੜ੍ਹ : ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬੀਤੇ ਕੱਲ੍ਹ ਬਿਜਲੀ ਸੰਕਟ ਨੂੰ ਲੈ ਕੇ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਸਨ ਤੇ ਅੱਜ ਇਸੇ ਮੁੱਦੇ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।

ਆਮ ਆਦਮੀ ਪਾਰਟੀ ਦੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੱਲੋਂ ਭਾਰੀ ਬੇਰੀਕੇਡਿੰਗ ਕੀਤੀ ਗਈ ਜਿਸ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਤੋੜ ਦਿੱਤਾ। ਪੁਲਿਸ ਨੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਨੂੰ ਗ੍ਰਿਫਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਅਗਲੇ ਸਾਲ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਇਸ ਕਾਰਨ ਵਿਰੋਧੀ ਪਾਰਟੀਆਂ ਕੈਪਟਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਟੀਵੀ ਪੰਜਾਬ ਬਿਊਰੋ


Filed under