● On air now · ਟੀਵੀ ਪੰਜਾਬ

Punjabi News · Since 2013

Breaking

ਬੇਅਦਬੀ ਮਾਮਲੇ ‘ਚ ਫਸਿਆ Ram Rahim! ਹੁਣ ਪੰਜਾਬ ਪੁਲਿਸ ਕੱਢੂ ਕਸਰਾਂ

ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਅਖੌਤੀ ਸਾਧ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧਦੀਆਂ ਹੀ ਜਾ ਰਹੀਆਂ ਨੇ.ਮੈਨੇਜਰ ਰਣਜੀਤ ਸਿੰਘ ਕਤਲ ਦੇ ਮਾਮਲੇ ਚ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਹੁਣ ਬੇਅਦਬੀ ਮਾਮਲੇ ਨੂੰ ਲੈ ਕੇ ਰਾਮ ਰਹੀਮ ‘ਤੇ ਬੇਅਦਬੀ ਮਾਮਲੇ…


ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਅਖੌਤੀ ਸਾਧ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧਦੀਆਂ ਹੀ ਜਾ ਰਹੀਆਂ ਨੇ.ਮੈਨੇਜਰ ਰਣਜੀਤ ਸਿੰਘ ਕਤਲ ਦੇ ਮਾਮਲੇ ਚ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਹੁਣ ਬੇਅਦਬੀ ਮਾਮਲੇ ਨੂੰ ਲੈ ਕੇ ਰਾਮ ਰਹੀਮ ‘ਤੇ ਬੇਅਦਬੀ ਮਾਮਲੇ ‘ਚ ਸ਼ਿਕਜਾ ਕੱਸਣ ਜਾ ਰਿਹਾ ਹੈ।  ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਹੈ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੁਰਾ ਅਦਾਲਤ ਤੋਂ ਰਾਮ ਰਹੀਮ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਲਿਆ ਹੈ। 29 ਅਕਤੂਬਰ ਨੂੰ ਰਾਮ ਰਹੀਮ ਨੂੰ ਅਦਾਲਤ ਚ ਪੇਸ਼ ਕੀਤਾ ਜਾਵੇਗਾ । ਜਾਂਚ ਟੀਮ ਬੇਅਦਬੀ ਮਾਮਲੇ ਚ ਡੇਰੇ ਦੀ ਭੁਮਿਕਾ ਨੂੰ ਲੈ ਸਵਾਲ ਜਵਾਬ ਕਰੇਗੀ।

 

ਜਿਕਰਯੋਗ ਹੈ ਕਿ 1 ਜੂਨ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਚੋਰੀ ਹੋਇਆ ਸੀ।ਪਿੱਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ।


Filed under