ਭਾਰਤੀ ਮਹਿਲਾ ਕ੍ਰਿਕਟ ਦੀ ਕਪਤਾਨ ਮਿਤਾਲੀ ਰਾਜ ਨੇ ਰਚਿਆ ਇਤਿਹਾਸ, ਬਣੀ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਮਹਿਲਾ ਬੱਲੇਬਾਜ਼

Worcester : ਭਾਰਤੀ ਮਹਿਲਾ ਟੈਸਟ ਅਤੇ ਵਨਡੇ ਟੀਮ ਦੀ ਕਪਤਾਨ ਮਿਤਾਲੀ ਰਾਜ ਇੰਗਲੈਂਡ ਦੀ ਸਾਬਕਾ ਕਪਤਾਨ ਸ਼ਾਰਲੋਟ ਐਡਵਰਡਜ਼ ਨੂੰ ਪਛਾੜ ਕੇ ਅੰਤਰਰਾਸ਼ਟਰੀ ਮਹਿਲਾ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬੱਲੇਬਾਜ਼ ਬਣ ਗਈ ਹੈ।

ਸ਼ਨੀਵਾਰ ਨੂੰ ਇੰਗਲੈਂਡ ਖ਼ਿਲਾਫ਼ ਤੀਜੇ ਵਨਡੇ ਮੈਚ ਵਿਚ ਟੀਚੇ ਦਾ ਪਿੱਛਾ ਕਰਨ ਉਤਰੀ 38 ਸਾਲਾ ਖਿਡਾਰਨ ਨੇ ਐਡਵਰਡ ਦੀ 10,273 ਅੰਤਰਰਾਸ਼ਟਰੀ ਦੌੜਾਂ ਦੀ ਪਾਰੀ ਨੂੰ ਪਾਰ ਕੀਤਾ ਜਦੋਂ ਉਸ ਨੇ ਪਾਰੀ ਦੇ 24 ਵੇਂ ਓਵਰ ਵਿਚ ਨੈਟ ਸਾਇਵਰ ਦੀ ਬਾਲ ‘ਤੇ ਚੌਕਾ ਲਗਾਇਆ।

ਇਸ ਸੂਚੀ ਵਿਚ ਨਿਊਜ਼ੀਲੈਂਡ ਦੀ ਸੂਜ਼ੀ ਬੈਟਸ 7849 ਦੌੜਾਂ ਨਾਲ ਤੀਜੇ ਸਥਾਨ ‘ਤੇ ਹੈ। ਭਾਰਤੀ ਟੀਮ ਇੰਗਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਪਹਿਲਾਂ ਹੀ ਗੁਆ ਚੁੱਕੀ ਹੈ।

ਟੀਵੀ ਪੰਜਾਬ ਬਿਊਰੋ