● On air now · ਟੀਵੀ ਪੰਜਾਬ

Punjabi News · Since 2013

Breaking

ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਲਈ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਰੱਖੀ। ਇਸ ਤੋਂ ਇਲਾਵਾ ਰੱਖਿਆ…


ਨਵੀਂ ਦਿੱਲੀ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਲਈ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਰੱਖੀ। ਇਸ ਤੋਂ ਇਲਾਵਾ ਰੱਖਿਆ ਮੰਤਰਾਲੇ ਨੂੰ ਬਠਿੰਡਾ ਵਿਖੇ ਬੱਸ ਟਰਮੀਨਲ ਸਥਾਪਤ ਕਰਨ ਲਈ ਐਨ.ਓ.ਸੀ ਵੀ ਛੇਤੀ ਜਾਰੀ ਕਰਨ ਲਈ ਕਿਹਾ।

ਇਸ ਮੌਕੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਵੱਲੋਂ ਦੇਸ਼ ਦੀ ਰੱਖਿਆ, ਕੌਮੀ ਸੁਰੱਖਿਆ ਅਤੇ ਮੁਲਕ ਦੀਆਂ ਸਮਾਜਿਕ ਅਤੇ ਸਭਿਆਚਾਰਕ ਕਦਰਾਂ ਕੀਮਤਾਂ ਵਿਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਗਈ।

ਟੀਵੀ ਪੰਜਾਬ ਬਿਊਰੋ


Filed under