ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦੀ ਹੀ ਬੇਅਦਬੀ ਅਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ | ਉਨ੍ਹਾਂ ਕਿਹਾ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਡੈੱਡਲਾਈਨ ਦਿੱਤੀ ਹੈ। ਪੱਤਰਕਾਰਾਂ ਵਲੋਂ ਪੁੱਛੇ ਇਕ ਸਵਾਲ ਕਿ ਸਿੱਧੂ ਨੂੰ ਵੀ ਦਿੱਲੀ ਬੁਲਾਇਆ ਜਾਵੇਗਾ ਦੇ ਜਵਾਬ ਵਿਚ ਰਾਵਤ ਦਾ ਜਵਾਬ ਹਾਂ ਵਿਚ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਦਾ ਨੋਟਿਸ ਲਿਆ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤੀ ਡੈੱਡਲਾਈਨ : ਰਾਵਤ
