● On air now · ਟੀਵੀ ਪੰਜਾਬ

Punjabi News · Since 2013

Breaking

ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਡਾਕਟਰ ਦਿਵਸ ਦੇ ਸੰਦਰਭ ਵਿਚ ਮੈਡੀਕਲ ਪੇਸ਼ੇਵਰਾਂ ਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਰੇ ਡਾਕਟਰਾਂ ਅਤੇ ਹੋਰ ਮੈਡੀਕਲ ਪੇਸ਼ੇਵਰਾਂ ਦਾ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਵਿਚ ਸੂਬੇ ਦੀ ਮੱਦਦ ਕਰਦਿਆਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਡਾਕਟਰਾਂ…


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਰੇ ਡਾਕਟਰਾਂ ਅਤੇ ਹੋਰ ਮੈਡੀਕਲ ਪੇਸ਼ੇਵਰਾਂ ਦਾ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਵਿਚ ਸੂਬੇ ਦੀ ਮੱਦਦ ਕਰਦਿਆਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਡਾਕਟਰਾਂ ਦੀ ਸਖਤ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਵੱਲੋਂ ਆਪਣੀਆਂ ਜਾਨਾਂ ਖਤਰੇ ਵਿਚ ਪਾ ਕੇ ਨਿਰਸਵਾਰਥ ਅਤੇ ਸਵੈ-ਕੁਰਬਾਨੀ ਦਾ ਕੰਮ ਕਰਨਾ ਸਾਰਿਆਂ ਲਈ ਪ੍ਰੇਰਨਾ ਹੈ।

ਸਰਕਾਰ ਅਤੇ ਸੂਬੇ ਦੇ ਲੋਕਾਂ ਤਰਫੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਡਾਕਟਰ ਦਿਵਸ ਦੇ ਸੰਦਰਭ ਵਿਚ ਆਪਣੇ ਸੰਖੇਪ ਸੰਦੇਸ਼ ਵਿਚ ਕਿਹਾ ਕਿ ਸਾਰੇ ਸੂਬੇ ਨੂੰ ਮੈਡੀਕਲ ਪੇਸ਼ੇਵਰਾਂ ਉਤੇ ਮਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਡਾਕਟਰਾਂ, ਮੈਡੀਕਲ ਸਟਾਫ ਅਤੇ ਸਾਰੇ ਹੈਲਥ ਵਰਕਰਜ਼ ਦਾ ਰਿਣੀ ਹੈ ਜਿਨ੍ਹਾਂ ਨੇ ਔਖੇ ਸਮੇਂ ਵਿਚ ਨਿਰੰਤਰ ਸਾਥ ਦਿੱਤਾ। ਕੈਪਟਨ ਨੇ ਕਿਹਾ ਕਿ ਇਨ੍ਹਾਂ ਵਿਚੋਂ ਕਈ ਪੇਸ਼ੇਵਰਾਂ ਤੇ ਵਰਕਰਜ਼ ਨੂੰ ਆਪਣੇ ਸਹਿਯੋਗੀਆਂ ਅਤੇ ਹੋਰਨਾਂ ਨੂੰ ਕੋਵਿਡ ਕਾਰਨ ਗਵਾਉਣਾ ਵੀ ਪਿਆ ਪਰ ਉਨ੍ਹਾਂ ਆਪਣੇ ਆਪ ਨੂੰ ਖਤਰੇ ਵਿਚ ਪਾ ਕੇ ਮਰੀਜ਼ਾਂ ਦਾ ਇਲਾਜ ਅਤੇ ਉਨ੍ਹਾਂ ਦੀ ਪੂਰੀ ਤਰ੍ਹਾਂ ਸਾਂਭ-ਸੰਭਾਲ ਜਾਰੀ ਰੱਖੀ।

ਉਨ੍ਹਾਂ ਕਿਹਾ, ”ਅਸੀਂ ਜਾਨਾਂ ਬਚਾਉਣ ਲਈ ਤੁਹਾਡੇ ਯੋਗਦਾਨ ਨੂੰ ਨਹੀਂ ਭੁੱਲਾਂਗੇ। ਹਰੇਕ ਪੰਜਾਬੀ ਤੁਹਾਡੀਆਂ ਨਿਰਸਵਾਰਥ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖੇਗਾ।”

ਟੀਵੀ ਪੰਜਾਬ ਬਿਊਰੋ


Filed under