ਸਿੱਧੂ ਕੱਲ੍ਹ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨਗੇ

ਜਲੰਧਰ : ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ 20 ਜੁਲਾਈ ਨੂੰ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨਗੇ। ਸੀਨੀਅਰ ਕਾਂਗਰਸੀ ਆਗੂ ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਹਲਕਾ ਬੰਗਾ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਬਣਨ ਉਪਰੰਤ ਨਵਜੋਤ ਸਿੰਘ ਸਿੱਧੂ ਸ਼ਹੀਦ ਭਗਤ ਸਿੰਘ ਦੇ ਸਮਾਰਕ ’ਤੇ ਫੁੱਲ ਮਾਲਾਵਾਂ ਭੇਟ ਕਰਨਗੇ।

ਟੀਵੀ ਪੰਜਾਬ ਬਿਊਰੋ