ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਕਾਂਗਰਸ ਦੇ ਵੱਖ-ਵੱਖ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਟਵੀਟ ਕਰਕੇ ਇਨ੍ਹਾਂ ਮੁਲਾਕਾਤਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਸੁਨੀਲ ਜਾਖੜ ਸਮੇਤ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿਚ ਸਾਬਕਾ ਪ੍ਰਧਾਨਾਂ ਦੀਆਂ ਤਸਵੀਰਾਂ ਵੀ ਸ਼ਾਮਿਲ ਹਨ। ਜਿਸ ਵਿਚ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋ, ਪ੍ਰਤਾਪ ਸਿੰਘ ਬਾਜਵਾ ਨਜ਼ਰ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਵੀ ਤਸਵੀਰ ਸਾਂਝੀ ਨਹੀਂ ਕੀਤੀ ਗਈ, ਜਿਸ ਨਾਲ ਸਿਆਸੀ ਗਲਿਆਰਿਆਂ ਵਿਚ ਇਹ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ। ਟਵੀਟ ਕਰ ਕੇ ਸਿੱਧੂ ਨੇ ਲਿਖਿਆ ਹੈ ਕਿ ”ਮਾਣਮੱਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਤਿਕਾਰਯੋਗ ਪ੍ਰਧਾਨਾਂ ਤੋਂ ਮਾਰਗ ਦਰਸ਼ਨ ਲੈਣ ਲਈ, ਸਿਆਣਿਆਂ ਸੰਗ ਸੰਵਾਦ ਕਈ ਮਹੀਨੇ ਲਗਾ ਕੇ ਪ੍ਰਾਪਤ ਕੀਤੀ ਵਿਦਿਆ ਦੇ ਬਰਾਬਰ ਹੈ।”
ਟੀਵੀ ਪੰਜਾਬ ਬਿਊਰੋ
Filed under

