ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਗਏ। ਲੰਬਾ ਸਮਾਂ ਦੋਵਾਂ ਪਾਸਿਆਂ ਤੋਂ ਫਾਇਰਿੰਗ ਹੁੰਦੀ ਰਹੀ। ਸੁਰੱਖਿਆ ਬਲਾਂ ਦੀ ਇਸ ਕਾਰਵਾਈ ਵਿਚ ਹੁਣ ਤਕ ਤਿੰਨ ਅੱਤਵਾਦੀ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੁਲਵਾਮਾ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਅੱਤਵਾਦੀਆਂ ਨੂੰ ਵੇਖ ਕੇ ਉਨ੍ਹਾਂ ‘ਤੇ ਫਾਇਰਿੰਗ ਕੀਤੀ ਗਈ ਜਿਸ ਵਿਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਲੰਬੇ ਸਮੇਂ ਤੋਂ ਜੰਮੂ-ਕਸ਼ਮੀਰ ਦੇ ਪੁਲਵਾਮਾ, ਪੁਣਛ, ਕੁਲਗਾਮ ਸਮੇਤ ਕਈ ਇਲਾਕਿਆਂ ਵਿਚ ਅੱਤਵਾਦੀ ਗਤੀਵਿਧੀਆਂ ਵਧਦੀਆਂ ਵੇਖੀਆਂ ਜਾਂਦੀਆਂ ਹਨ। ਇਕ ਮਹੀਨੇ ਤੋਂ ਲਗਾਤਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਐਨਕਾਉਂਟਰ ਚੱਲ ਰਹੇ ਹਨ।
ਦੂਜੇ ਪਾਸੇ, ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਇਕ ਚਾਪ ਦੇ ਦਰੱਖਤ ਹੇਠ ਅੱਤਵਾਦੀਆਂ ਦੁਆਰਾ ਲਗਾਏ ਗਏ ਆਈਈਡੀ ਨੂੰ ਬੇਅਸਰ ਕਰਕੇ ਇੱਕ ਵੱਡੇ ਹਾਦਸੇ ਤੋਂ ਬਚਾਅ ਕਰ ਲਿਆ ਇਕ ਪੁਲਿਸ ਬੁਲਾਰੇ ਨੇ ਬੁੱਧਵਾਰ ਨੂੰ ਕਿਹਾ, “ਕਾਜੀਗੁੰਡ ਖੇਤਰ ਦੇ ਦਮਜੇਨ ਪਿੰਡ ਦੇ ਬਾਹਰੀ ਹਿੱਸੇ ਵਿਚ ਇਕ ਆਈਈਡੀ ਨੂੰ ਇਕ ਚਾਪ ਦੇ ਦਰੱਖਤ ਦੇ ਹੇਠਾਂ ਵੇਖਿਆ ਗਿਆ। ਬੁਲਾਰੇ ਨੇ ਕਿਹਾ, “ਆਈਈਡੀ ਨੂੰ ਉਕਤ ਜਗ੍ਹਾ ‘ਤੇ ਹੀ ਨਸ਼ਟ ਕਰ ਦਿੱਤਾ ਗਿਆ ਸੀ।” ਇਸ ਸਬੰਧ ਵਿਚ ਕੇਸ ਦਰਜ ਕਰ ਲਿਆ ਗਿਆ ਹੈ।
ਟੀਵੀ ਪੰਜਾਬ ਬਿਊਰੋ