ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਲਈ ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਸੁਲਝਾਉਣ ਦੇ ਯਤਨ ਤੇਜ਼ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਦਾ ਫ਼ੈਸਲਾ ਮਨਜ਼ੂਰ ਹੋਵੇਗਾ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਪਿਛਲਾ ਬਿਆਨ ਦੋਹਰਾਇਆ ਗਿਆ ਹੈ।
ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ
ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਿਚਾਲੇ ਹੋਈ ਮੀਟਿੰਗ ਵਿਚ ਖ਼ਬਰ ਸਾਹਮਣੇ ਆਈ ਹੈ ਕਿ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਲਈ ਕੈਪਟਨ ਨੂੰ ਰਾਜ਼ੀ ਕਰ ਲਿਆ ਗਿਆ ਹੈ l ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਕੈਪਟਨ ਨੇ ਕਿਹਾ ਕਿ ਹਾਈਕਮਾਨ ਵੱਲੋਂ ਲਿਆ ਕੋਈ ਵੀ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ l ਦੋਨਾਂ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਵੀ ਸੰਕੇਤ ਮਿਲੇ ਹਨ ਕਿ ਆਉਂਦੇ ਹਫ਼ਤੇ ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ ਵੀ ਹੈ l ਜਿਸ ਦੌਰਾਨ ਕੈਪਟਨ ਆਪਣੀ ਮਰਜ਼ੀ ਅਨੁਸਾਰ ਫ਼ੈਸਲਾ ਲੈ ਸਕਣਗੇ।
ਟੀਵੀ ਪੰਜਾਬ ਬਿਊਰੋ