● On air now · ਟੀਵੀ ਪੰਜਾਬ

Punjabi News · Since 2013

Breaking

ਹੁਸ਼ਿਆਰਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ

ਹੁਸ਼ਿਆਰਪੁਰ : ਤਿੰਨ ਖੇਤੀ ਕਾਨੂੰਨਾਂ ਦੇ ਕਾਰਨ ਕਿਸਾਨਾਂ ਵੱਲੋਂ ਬੀਜੇਪੀ ਦੇ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਹੁਸ਼ਿਆਰਪੁਰ ਪਹੁੰਚਣ ਤੇ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਹੁਸ਼ਿਆਰਪੁਰ ਦੇ…


ਹੁਸ਼ਿਆਰਪੁਰ : ਤਿੰਨ ਖੇਤੀ ਕਾਨੂੰਨਾਂ ਦੇ ਕਾਰਨ ਕਿਸਾਨਾਂ ਵੱਲੋਂ ਬੀਜੇਪੀ ਦੇ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਹੁਸ਼ਿਆਰਪੁਰ ਪਹੁੰਚਣ ਤੇ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਹੁਸ਼ਿਆਰਪੁਰ ਦੇ ਰੈਸਟ ਹਾਊਸ ਵਿਚ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਸਨ ਜਿਸ ਦੀ ਭਿਣਕ ਕਿਸਾਨਾਂ ਨੂੰ ਲੱਗ ਗਈ ਅਤੇ ਕਿਸਾਨ ਸੋਮ ਪ੍ਰਕਾਸ਼ ਦਾ ਵਿਰੋਧ ਕਰਨ ਲਈ ਉੱਥੇ ਪਹੁੰਚ ਗਏ ਪਰ ਪੁਲਿਸ ਵਲੋਂ ਕਿਸਾਨਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਗਿਆ। ਜਿਥੇ ਉਨ੍ਹਾਂ ਨੇ ਕੇਂਦਰੀ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਜਾਹਰ ਕੀਤਾ।


Filed under