● On air now · ਟੀਵੀ ਪੰਜਾਬ

Punjabi News · Since 2013

Breaking

ਸਰੀ ਦੇ ਮਾਲ ’ਚ ਹੋਈ ਛੁਰੇਬਾਜ਼ੀ, ਇੱਕ ਜ਼ਖ਼ਮੀ

Surrey- ਸਰੀ ਦੇ ਇੱਕ ਮਾਲ ’ਚ ਵੀਰਵਾਰ ਸ਼ਾਮੀਂ ਲੜਾਈ ਤੋਂ ਬਾਅਦ ਵਾਪਰੀ ਛੁਰੇਬਾਜ਼ੀ ਦੀ ਘਟਨਾ ’ਚ ਇੱਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਸਰੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ…


Surrey- ਸਰੀ ਦੇ ਇੱਕ ਮਾਲ ’ਚ ਵੀਰਵਾਰ ਸ਼ਾਮੀਂ ਲੜਾਈ ਤੋਂ ਬਾਅਦ ਵਾਪਰੀ ਛੁਰੇਬਾਜ਼ੀ ਦੀ ਘਟਨਾ ’ਚ ਇੱਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਸਰੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਸ਼ਾਮੀਂ ਕਰੀਬ 4.25 ਵਜੇ 152 ਸਟਰੀਟ ਦੇ 10300-ਬਲਾਕ ’ਚ ਸਥਿਤ ਇੱਕ ਮਾਲ ਦੇ ਅੰਦਰ ਵਾਪਰੀ।
ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਜਦੋਂ ਮੌਕੇ ’ਤੇ ਪਹੁੰਚੇ ਤਾਂ ਉੱਥੇ ਉਨ੍ਹਾਂ ਨੂੰ ਇੱਕ ਵਿਅਕਤੀ ਮਿਲਿਆ, ਜਿਹੜਾ ਕਿ ਛੁਰੇਬਾਜ਼ੀ ਕਾਰਨ ਜ਼ਖ਼ਮੀ ਹੋਇਆ ਸੀ। ਇਸ ਮਗਰੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਦੋ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਹੈ ਅਤੇ ਉਨ੍ਹਾਂ ਨੂੰ ਸਰੀ ਆਰਸੀਐਮਪੀ ਸੈੱਲਾਂ ’ਚ ਲਿਜਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਦੋਹਾਂ ਧਿਰਾਂ ਵਿਚਾਲੇ ਝਗੜਾ ਹੋਇਆ ਸੀ, ਜੋ ਕਿ ਇੱਕ ਵਿਅਕਤੀ ਨੂੰ ਚਾਕੂ ਮਾਰਨ ਤੱਕ ਵਧ ਗਿਆ। ਸਰੀ ਆਰਸੀਐਮਪੀ ਦੀ ਗੰਭੀਰ ਅਪਰਾਧ ਯੂਨਿਟ ਅਤੇ ਜਨਰਲ ਇਨਵੈਸਟੀਗੇਸ਼ਨ ਯੂਨਿਟ ਵਲੋਂ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਪੀੜਤ ਅਤੇ ਸ਼ੱਕੀਆਂ ਦੀ ਪਹਿਚਾਣ ਨੂੰ ਲੈ ਕੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।


Filed under