ਮਿਸੀਸਾਗਾ ’ਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ

Mississauga- ਕੈਨੇਡਾ ਦੇ ਮਿਸੀਸਾਗਾ ਸ਼ਹਿਰ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲੇ ’ਚ ਐਤਵਾਰ ਅੱਧੀ ਰਾਤ ਨੂੰ ਸ਼ਹਿਰ ’ਚ ਹੋਈ ਗੋਲੀਬਾਰੀ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵੇਰੇ 12:05 ਵਜੇ ਦੇ ਕਰੀਬ ਗੋਲੀਬਾਰੀ ਦੀ ਕਾਲ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਪੁਲਿਸ ਘਟਨਾ ਸਥਾਨ ’ਤੇ ਪਹੁੰਚੀ, ਗੋਰੇਵੇਅ ਅਤੇ ਮਾਰਨਿੰਗਸਟਾਰ ਡਰਾਈਵਜ਼ ’ਤੇ, ਉਨ੍ਹਾਂ ਨੂੰ ਗੋਲੀਬਾਰੀ ਕਾਰਨ ਜ਼ਖ਼ਮੀ ਹੋਇਆ ਇੱਕ ਪੁਰਸ਼ ਮਿਲਿਆ, ਜਿਸ ਨੂੰ ਪੈਰਾਮੈਡਿਕਸ ਵਲੋਂ ਜਲਦੀ ਹੀ ਮਿ੍ਰਤਕ ਐਲਾਨ ਦਿੱਤਾ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀਆਂ ਦੀ ਭਾਲ ਅਜੇ ਵੀ ਜਾਰੀ ਹੈ ਅਤੇ ਉਨ੍ਹਾਂ ਨੇ ਇਸ ਘਟਨਾ ਦੀ ਜਾਂਚ ਪੀਲ ਰੀਜਨਲ ਪੁਲਿਸ ਹੋਮੀਸਾਈਡ ਬਿਊਰੋ ਨੂੰ ਜਾਂਚ ਸੌਂਪ ਦਿੱਤੀ ਹੈ। ਇੱਕ ਟਵੀਟ ਵਿੱਚ, ਪੁਲਿਸ ਨੇ ਕਿਹਾ ਕਿ ਉਹ ਨਹੀਂ ਮੰਨਦੇ ਕਿ ਇਸ ਘਟਨਾ ਨਾਲ ਜਨਤਕ ਸੁਰੱਖਿਆ ਲਈ ਕੋਈ ਹੋਰ ਖਤਰਾ ਹੈ। ਪੁਲਿਸ ਨੇ ਪੀੜਤ ਦੀ ਪਹਿਚਾਣ ਨੂੰ ਲੈ ਕੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।