Punjabi News Canada


ਅਮਰੀਕਾ ਦੇ ਸਕੂਲ ’ਚ ਹੋਈ ਛੁਰੇਬਾਜ਼ੀ ’ਚ ਦੋ ਵਿਦਿਆਰਥੀ ਜ਼ਖ਼ਮੀ

California- ਕੈਲੀਫੋਰਨੀਆ ਦੇ ਸੈਨ ਜੋਸ ਵਿਖੇ ਜੇਮਸ ਲੀਕ ਹਾਈ ਸਕੂਲ ’ਚ ਹੋਈ ਛੁਰੇਬਾਜ਼ੀ ਦੀ ਘਟਨਾ ’ਚ ਦੋ ਵਿਦਿਆਰਥੀ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਦੋਹਾਂ ਵਿਦਿਆਰਥੀਆਂ ’ਚੋਂ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਛੁਰੇਬਾਜ਼ੀ ਦੀ ਇਸ ਘਟਨਾ ਮਗਰੋਂ ਸਕੂਲ ਦੇ ਨਾਲ ਲੱਗਦੇ ਇਲਾਕੇ ਨੂੰ ਬੰਦ ਕਰ ਦਿੱਤਾ ਗਿਆ ਹੈ।
ਸੈਨ ਜੋਸ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸਕੂਲ ’ਚ ਛੁਰੇਬਾਜ਼ੀ ਦੀ ਇਹ ਘਟਨਾ ਵੀਰਵਾਰ ਸਵੇਰੇ 11.30 ਵਜੇ ਹੋਈ। ਇਸ ਮਗਰੋਂ ਜ਼ਖ਼ਮੀ ਹੋਏ ਦੋਹਾਂ ਵਿਦਿਆਰਥੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਜਦੋਂ ਪੁਲਿਸ ਸਕੂਲ ’ਚ ਪਹੁੰਚੀ ਤਾਂ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਪਹਿਚਾਣ ਅਜੇ ਨਹੀਂ ਹੋਈ ਹੈ ਅਤੇ ਪੁਲਿਸ ਵਲੋਂ ਲਗਾਤਾਰ ਉਸ ਦੀ ਭਾਲ ਕੀਤੀ ਜਾ ਰਹੀ ਹੈ।


ਹੋਰ ਖ਼ਬਰਾਂ