● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ‘ਚ 10ਵੀਂ-12ਵੀਂ ਦੀ ਪ੍ਰੀਖਿਆ ਦੀ ਨਵੀਂ ਡੇਟਸ਼ੀਟ ਜਾਰੀ, 5 ਸਤੰਬਰ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

ਡੈਸਕ- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਨਵੀਂ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਨਵੀਂ ਜਾਰੀ ਕੀਤੀ ਡੇਟਸ਼ੀਟ ਦੇ ਮੁਤਾਬਕ 24 ਅਗਸਤ ਨੂੰ 10ਵੀਂ ਜਮਾਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ ਮੰਗਲਵਾਰ 5…


ਡੈਸਕ- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਨਵੀਂ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਨਵੀਂ ਜਾਰੀ ਕੀਤੀ ਡੇਟਸ਼ੀਟ ਦੇ ਮੁਤਾਬਕ 24 ਅਗਸਤ ਨੂੰ 10ਵੀਂ ਜਮਾਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ ਮੰਗਲਵਾਰ 5 ਸਤੰਬਰ 2023 ਨੂੰ ਹੋਵੇਗੀ। ਜਦੋਂ ਕਿ 25 ਅਗਸਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ 6 ਸਤੰਬਰ ਦਿਨ ਬੁੱਧਵਾਰ ਨੂੰ ਹੋਵੇਗੀ।

12ਵੀਂ ਜਮਾਤ ਦੀਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਵੀ ਜਾਰੀ ਕਰ ਦਿੱਤੀ ਗਈ ਹੈ। ਨਵੀਂ ਡੇਟਸ਼ੀਟ ਦੇ ਅਨੁਸਾਰ, 24 ਅਗਸਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ ਸ਼ੁੱਕਰਵਾਰ, 8 ਸਤੰਬਰ 2023 ਨੂੰ ਹੋਵੇਗੀ। ਜਦੋਂ ਕਿ 25 ਅਗਸਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ 11 ਸਤੰਬਰ, ਸੋਮਵਾਰ ਨੂੰ ਹੋਵੇਗੀ।

PSEB ਦੁਆਰਾ ਜਾਰੀ ਡੇਟਸ਼ੀਟ ਮੁਤਾਬਕ ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਘੋਸ਼ਿਤ ਪ੍ਰੀਖਿਆ ਕੇਂਦਰਾਂ ‘ਤੇ ਸਵੇਰੇ 10 ਵਜੇ ਹੋਣਗੀਆਂ। ਜਿਆਦੀ ਜਾਣਕਾਰੀ ਲਈ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਬੋਰਡ ਦੀ ਵੈੱਬਸਾਈਟ www.pseb.ac.in ਅਤੇ ਸਕੂਲ ਲਾਗਇਨ ‘ਤੇ ਵੀ ਜਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਗੰਭੀਰ ਪ੍ਰਭਾਵ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨੀਆਂ ਪਈਆਂ ਸਨ। ਸਥਿਤੀ ਆਮ ਵਾਂਗ ਹੋਣ ‘ਤੇ ਬੋਰਡ ਨੇ ਨਵੀਂ ਡੇਟਸ਼ੀਟ ਜਾਰੀ ਕਰ ਦਿੱਤੀ ਹੈ।


Filed under