ਕੈਨੇਡਾ ਭੇਜਣ ਦੇ ਨਾਂ ‘ਤੇ 14.92 ਦੀ ਠੱਗੀ, ਪਤੀ ਪਤਨੀ ‘ਤੇ ਪਰਚਾ

ਗੁਰਦਾਸਪੁਰ : ਗੁਰਦਾਸਪੁਰ ਦੇ ਬਹਾਦਰ ਦੇ ਇਕ ਵਿਅਕਤੀ ਨਾਲ ਕੈਨੇਡਾ ਭੇਜਣ ਦੇ ਨਾਂ ‘ਤੇ 14 ਲੱਖ 92 ਹਜ਼ਾਰ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਮਾਰਨ ਦੇ ਦੋਸ਼ ਵਿਚ ਪੁਲਿਸ ਥਾਣਾ ਪੁਰਾਣਾ ਸ਼ਾਲਾਂ ‘ਚ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਸਤਨਾਮ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਪਿੰਡ ਬਹਾਦਰ ਨੇ ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।

ਸ਼ਿਕਾਇਤ ਕਰਤਾ ਨੇ ਕਿਹਾ ਕਿ ਜਸਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਪਰਵਿੰਦਰ ਕੌਰ ਪਤਨੀ ਜਸਵੀਰ ਕੌਰ ਵਾਸੀਆਨ ਲਮੀਨੀ ਨੇ ਉਸ ਦੇ ਬੇਟੇ ਹਰਦੀਪ ਸਿੰਘ, ਮਨਜੀਤ ਸਿੰਘ ਪੁੱਤਰ ਤਰਸੇਮ ਸਿੰਘ , ਮਲਕੀਤ ਸਿੰਘ ਪੁੱਤਰ ਰਤਨ ਸਿੰਘ ਅਤੇ ਰਾਜਵਿੰਦਰ ਸਿੰਘ ਪੁੱਤਰ ਅਤਰ ਸਿੰਘ ਨੂੰ ਕੈਨੇਡਾ ਭੇਜਣ ਦੇ ਨਾ 14 ਲੱਖ 92 ਹਜ਼ਾਰ ਰੁਪਏ ਲਏ ਸਨ ਪਰ ਉਕਤ ਦੋਵਾਂ ਨੇ ਨਾ ਤਾਂ ਉਸ ਦੇ ਬੇਟੇ ਤੇ ਹੋਰਾਂ ਨੂੰ ਕੈਨੇਡਾ ਭੇਜਿਆ ਤੇ ਨਾ ਹੀ ਲਏ ਹੋਏ ਪੇਸੇ ਵਾਪਸ ਕੀਤੇ ਹਨ।

ਸਤਨਾਮ ਸਿੰਘ ਦੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਵੱਲੋਂ ਕਰਨ ਉਪਰੰਤ ਉਕਤ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ