ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਪੰਜਾਬੀ ਯੂਨੀਵਰਸਿਟੀ ਪਹੁੰਚੇ। ਇਸ ਦੌਰਾਨ ਉਨ੍ਹਾਂ ਕਰਜ਼ ‘ਚ ਡੁੱਬੀ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿਹਾ ਕਿ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ ਸਰਕਾਰ ਭਰੇਗੀ।
ਇਸ ਤੋਂ ਇਲਾਵਾ ਹਰ ਮਹੀਨੇ 20 ਕਰੋੜ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਨਵਾਂ ਮਾਡਲ ਪੇਸ਼ ਕਰਾਂਗੇ। ਕੇਜਰੀਵਾਲ ਵੱਲੋਂ ਕੱਸੇ ‘ਨਕਲੀ ਕੇਜਰੀਵਾਲ’ ਦੇ ਤਨਜ਼ ਦਾ ਜਵਾਬ ਦਿੰਦਿਆਂ ਚੰਨੀ ਨੇ ਕਿਹਾ ਕਿ ਅਸੀਂ ਕਿਸੇ ਦੀ ਨਕਲ ਨਹੀਂ ਬਲਕਿ ਆਪਣੀ ਲੀਕ ‘ਤੇ ਕੰਮ ਕਰ ਰਹੇ ਹਾਂ।
ਯੂਨੀਵਰਸਿਟੀ ਪੁੱਜੀਆਂ ਯੂਨੀਅਨਾਂ ਵਲੋਂ ਚੰਨੀ ਦਾ ਵਿਰੋਧ
ਪੰਜਾਬੀ ਯੂਨੀਵਰਸਿਟੀ ‘ਚ ਵੱਖ-ਵੱਖ ਅਧਿਆਪਕ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੋਂ ਖਦੇੜ ਦਿੱਤਾ ਗਿਆ।
ਲੱਖਾ ਸਿਧਾਣਾ ਪੁਲਿਸ ਹਿਰਾਸਤ ਵਿਚ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਯੂਨੀਵਰਸਿਟੀ ਦੇ ਦੌਰੇ ਤੋਂ ਪਹਿਲਾਂ ਲੱਖਾ ਸਿਧਾਣਾ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ। ਲੱਖਾ ਸਿਧਾਣਾ ਆਪਣੇ ਸਾਥੀਆਂ ਸਮੇਤ ਚੰਨੀ ਦੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਏ ਸਨ ਪਰ ਪੁਲਿਸ ਨੇ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਟੀਵੀ ਪੰਜਾਬ ਬਿਊਰੋ