Toronto- ਟੋਰਾਂਟੋ ਦੇ ਨਜ਼ਦੀਕੀ ਸ਼ਹਿਰ ਮਾਰਖਮ ’ਚ ਇੱਕ ਕਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਇੱਕ 17 ਸਾਲਾ ਨੌਜਵਾਨ ਦੀ ਮੋਤ ਹੋ ਗਈ। ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਬੇਵਿਊ ਐਵੇਨਿਊ ਅਤੇ ਰੋਮਫੀਲਡ ਸਰਕਟ ’ਤੇ ਮੰਗਲਵਾਰ ਸਵੇਰੇ ਕਰੀਬ 10 ਵਜੇ ਦੋ ਵਾਹਨਾਂ ਵਿਚਾਲੇ ਟੱਕਰ ਦੀ ਜਾਣਕਾਰੀ ਮਿਲੀ। ਜਾਂਚਕਰਤਾਵਾਂ ਨੇ ਕਿਹਾ ਕਿ ਇੱਕ ਮੋਟਰਸਾਈਕਲ ਬੇਵਿਊ ਐਵੇਨਿਊ ’ਤੇ ਦੱਖਣ ਵੱਲ ਨੂੰ ਜਾ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਇੱਕ ਜੀਪ ਨੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 17 ਸਾਲਾ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਉਸ ਨੂੰ ਮਿ੍ਰਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਕਿਹਾ ਕਿ ਇਸ ਦੌਰਾਨ ਜੀਪ ਚਾਲਕ ਨੂੰ ਕੋਈ ਸੱਟ ਨਹੀਂ ਲੱਗੀ। ਫਿਲਹਾਲ ਪੁਲਿਸ ਵਲੋਂ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਕਾਰ ਅਤੇ ਮੋਟਰਸਾਈਕਲ ’ਚ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਤ

ਕਾਰ ਅਤੇ ਮੋਟਰਸਾਈਕਲ ’ਚ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਤ