Toronto- ਓਨਟਾਰੀਓ ਦੇ ਕੈਲੇਡਨ ’ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮੀਂ 4 ਵਜੇ ਦੇ ਕਰੀਬ ਚਾਰਲਸਟਨ ਸਾਈਡਰੋਡ ਨੇੜੇ ਏਅਰਪੋਰਟ ਰੋਡ ’ਤੇ ਦੋ ਵਾਹਨਾਂ ਵਿਚਾਲੇ ਹੋਈ ਟੱਕਰ ਦੀ ਸੂਚਨਾ ਮਿਲੀ। ਓ. ਪੀ. ਪੀ. ਨੇ ਦੱਸਿਆ ਕਿ ਏਅਰਪੋਰਟ ਰੋਡ ਨੂੰ ਹਾਈਵੇਅ 9 ਤੋਂ ਚਾਰਲਸਟਨ ਸਾਈਡਰੋਡ ਤੱਕ ਬੰਦ ਕਰ ਦਿੱਤਾ ਗਿਆ ਹੈ ਅਤੇ ਜਾਂਚ ਪੂਰੀ ਹੋਣ ਤੱਕ ਇਹ ਬੰਦ ਰਹੇਗਾ।
ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਚਾਲਕ, ਜਿਹੜੇ ਵਾਹਨਾਂ ’ਚ ਇਕੱਲੇ ਸਵਾਰ ਸਨ, ਨੂੰ ਮੌਕੇ ’ਤੇ ਹੀ ਮਿ੍ਰਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਪੀੜਤਾਂ ਦੀ ਪਹਿਚਾਣ ਅਜੇ ਜਾਰੀ ਨਹੀਂ ਕੀਤੀ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਓਨਟਾਰੀਓ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਦੋ ਲੋਕਾਂ ਦੀ ਮੌਤ

ਓਨਟਾਰੀਓ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਦੋ ਲੋਕਾਂ ਦੀ ਮੌਤ