Site icon TV Punjab | Punjabi News Channel

ਜਲੰਧਰ ‘ਚ ਮਿਲੀਆਂ ਪੰਜਾਬ ਪੁਲਿਸ ਦੇ 2-ਏਐਸਆਈ ਦੀਆਂ ਲਾਸ਼ਾਂ

ਡੈਸਕ- ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ ਦੋ ਏਐਸਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ‘ਚ ਮਿਲਣ ‘ਤੇ ਸਨਸਨੀ ਦਾ ਮਾਹੌਲ ਬਣ ਗਿਆ। ਇਹ ਦੋਵੇਂ ਚੋਰੀ ਦੇ ਮੁਲਜ਼ਮ ਦੇ ਪਿੱਛੇ ਭੱਜੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ ਰਿਹਾ ਸੀ ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਹੋਈਆਂ।

ਦੋਵੇਂ ਏਐਸਆਈ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ। ਜਿਨ੍ਹਾਂ ਦੀ ਪਛਾਣ ਏਐਸਆਈ ਪ੍ਰੀਤਮ ਦਾਸ ਅਤੇ ਜੀਵਨ ਲਾਲ ਵਜੋਂ ਹੋਈ ਹੈ। ਜੋ ਕਿ ਕਪੂਰਥਲਾ ਪੁਲਿਸ ਵਿੱਚ ਤਾਇਨਾਤ ਸੀ। ਦੋਵਾਂ ਦੀਆਂ ਲਾਸ਼ਾਂ ਨੂੰ ਜਲੰਧਰ ਦੇ ਜੀਆਰਪੀ ਥਾਣੇ ਦੀ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਸਟੇਸ਼ਨ ਮਾਸਟਰ ਨੇ ਦੱਸਿਆ- ਨਵੀਂ ਬਣੀ ਇਮਾਰਤ ਦੇ ਕੋਲ ਪਈਆਂ ਸਨ ਲਾਸ਼ਾਂ
ਸਟੇਸ਼ਨ ਮਾਸਟਰ ਨਰੇਸ਼ ਰਾਜੂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਵੀ ਆਪਣੀ ਡਿਊਟੀ ‘ਤੇ ਸਨ। ਉਹ ਅਜੇ ਆਪਣੇ ਕਮਰੇ ਤੋਂ ਬਾਹਰ ਨਿਕਲੇ ਹੀ ਸਨ ਕਿ ਉਨ੍ਹਾ ਨੇ ਖੁਰਦਪੁਰ ਸਟੇਸ਼ਨ ‘ਤੇ ਬਣ ਰਹੀ ਇਮਾਰਤ ਕੋਲ ਕੁਝ ਸਾਮਾਨ ਪਿਆ ਦੇਖਿਆ। ਜਦੋਂ ਮੈਂ ਨੇੜੇ ਗਿਆ ਤਾਂ ਦੇਖਿਆ ਕਿ ਇਹ ਦੋ ਵਿਅਕਤੀਆਂ ਦੀਆਂ ਲਾਸ਼ਾਂ ਸਨ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਆਦਮਪੁਰ ਅਤੇ ਜੀਆਰਪੀ ਪੁਲਿਸ ਦੀਆਂ ਟੀਮਾਂ ਜਾਂਚ ਲਈ ਪਹੁੰਚੀਆਂ। ਇਸ ਮਾਮਲੇ ‘ਚ ਪੁਲਸ ਨੇ ਤੁਰੰਤ ਦੇਰ ਰਾਤ ਫੋਰੈਂਸਿਕ ਟੀਮ ਨੂੰ ਬੁਲਾਇਆ।

ਜਲੰਧਰ ਕੋਰਟ ਵਿੱਚ ਪੇਸ਼ ਕਰਨ ਲਈ ਆਏ ਸਨ ਆਰੋਪੀ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਏਐਸਆਈ ਪ੍ਰੀਤਮ ਸਿੰਘ ਅਤੇ ਜੀਵਨ ਲਾਲ ਸੋਮਵਾਰ ਦੁਪਹਿਰ ਦੋ ਚੋਰੀ ਦੇ ਮੁਲਜ਼ਮਾਂ ਨੂੰ ਪੇਸ਼ੀ ਲਈ ਜਲੰਧਰ ਲੈ ਕੇ ਆਏ ਸਨ। ਦੋਵਾਂ ਨੂੰ ਦੁਪਹਿਰ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਇੱਕ ਆਰੋਪੀ ਨੂੰ ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਵਿਖੇ ਉਤਾਰਿਆ ਜਾਣਾ ਸੀ।ਨਾਲ ਹੀ ਦੋਵੇਂ ਏਐਸਆਈ ਦੂਜੇ ਨਾਬਾਲਗ ਮੁਲਜ਼ਮ ਨੂੰ ਲੈ ਕੇ ਹੁਸ਼ਿਆਰਪੁਰ ਦੇ ਜੁਵੇਨਾਈਲ ਹੋਮ ਲਈ ਰਵਾਨਾ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ।

Exit mobile version