26 ਜੂਨ ਤੋਂ ਵੈਸਟਰਨ ਡਿਸਟਰਬੈਂਸ ਦਾ ਦਿਖੇਗਾ ਅਸਰ, ਗਰਮੀ ਤੋਂ ਮਿਲੇਗੀ ਰਾਹਤ

ਡੈਸਕ- ਪੰਜਾਬ ਵਿਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। 26 ਜੂਨ ਤੋਂ ਪ੍ਰੀ-ਮਾਨਸੂਨ ਰਾਹਤ ਦੇਵੇਗਾ। 22 ਤੋਂ 26 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ 26 ਜੂਨ ਵੈਸਟਰਨ ਡਿਸਟਰਬੈਂਸ ਦਾ ਅਸਰ ਦਿਖਾਈ ਦੇਵੇਗਾ ਤੇ ਪੱਛਮੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੀਂਹ ਕਾਰਨ ਬੀਤੇ 2-3 ਦਿਨਾਂ ਤੋਂ ਪਾਰਾ ਕਾਫੀ ਹੇਠਾਂ ਚਲਾ ਗਿਆ ਸੀ ਪਰ ਹੁਣ ਮੌਸਮ ਵਿਭਾਗ ਨੇ 24 ਤੇ 25 ਜੂਨ ਲਈ ਇਕ ਵਾਰ ਫਿਰ ਤੋਂ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਤੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅੱਜ ਵੀ ਤਾਪਮਾਨ ਵਿਚ ਹਲਕਾ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚ ਰਿਕਾਰਡ ਕੀਤਾ ਜਾਵੇਗਾ। ਇਸ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆਹੈ। ਹੀਟਵੇਵ ਦਾ ਅਸਰ ਸਿਰਫ ਦੋ ਦਿਨ ਹੀ ਰਹੇਗਾ। 26 ਜੂਨ ਤੋਂ ਪੰਜਾਬ ਵਿਚ ਪ੍ਰੀ-ਮਾਨਸੂਨ ਦੇ ਐਕਟੀਵੇਟ ਹੋਣ ਦੇ ਆਸਾਰ ਬਣੇ ਹੋਏ ਹਨ। 26 ਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਤੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਪਰ 28 ਜੂਨ ਨੂੰ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।