ਅੰਮ੍ਰਿਤਸਰ ‘ਚ 2 ਦਿਨਾਂ ‘ਚ ਦੂਜਾ ਧਮਾਕਾ: ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ ਸਵੇਰੇ 6 ਵਜੇ ਹੋਇਆ ਜ਼ੋਰਦਾਰ ਧਮਾਕਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਦੇਰ ਰਾਤ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਦੱਸ ਦੇਈਏ ਕਿ ਇਸ ਧਮਾਕੇ ‘ਚ ਕੁਝ ਲੋਕ ਮਾਮੂਲੀ ਰੂਪ ਨਾਲ ਜ਼ਖਮੀ ਹੋਏ ਹਨ। ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਧਮਾਕਾ ਪਾਰਕਿੰਗ ‘ਚ ਲੱਗੇ ਵੱਡੇ ਸ਼ੀਸ਼ੇ ਟੁੱਟਣ ਨਾਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੋਇਆ। ਪੁਲਿਸ ਨੇ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।