● On air now · ਟੀਵੀ ਪੰਜਾਬ

Punjabi News · Since 2013

Breaking

ਸੜਕ ਹਾਦਸੇ ‘ਚ 3 ਵਿਦਿਆਰਥੀਆਂ ਦੀ ਮੌਤ, ਇਕ ਜ਼ਖ਼ਮੀ

ਚੰਡੀਗੜ੍ਹ : ਰਾਜਪੁਰਾ-ਚੰਡੀਗੜ ਸੜਕ ’ਤੇ ਪਿੰਡ ਆਲਮਪੁਰ ਮੋੜ ’ਤੇ ਕਾਰ ਅਤੇ ਟਰੱਕ ਦੀ ਟੱਕਰ ਵਿਚ ਚਿਤਕਾਰਾ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਸਰਕਾਰੀ ਹਸਪਤਾਲ ਵਿਚ ਭਰਤੀ…


ਚੰਡੀਗੜ੍ਹ : ਰਾਜਪੁਰਾ-ਚੰਡੀਗੜ ਸੜਕ ’ਤੇ ਪਿੰਡ ਆਲਮਪੁਰ ਮੋੜ ’ਤੇ ਕਾਰ ਅਤੇ ਟਰੱਕ ਦੀ ਟੱਕਰ ਵਿਚ ਚਿਤਕਾਰਾ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਸਰਕਾਰੀ ਹਸਪਤਾਲ ਵਿਚ ਭਰਤੀ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਯਸ਼ ਮਿੱਤਲ, ਅੰਕੁਸ਼ ਗੋਇਲ ਅਤੇ ਇਕਾਂਤ ਕਾਲੜਾ ਵਾਸੀ ਮਨੀਮਾਜਰਾ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਦੀ ਪਛਾਣ ਹੁਨਰ ਵਜੋਂ ਹੋਈ ਹੈ। ਚਿਤਕਾਰਾ ਯੂਨੀਵਰਸਿਟੀ ਦੇ ਇਹ ਚਾਰੇ ਵਿਦਿਆਰਥੀ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਪਿੰਡ ਆਲਮਪੁਰ ਦੇ ਮੋੜ ’ਤੇ ਪਹੁੰਚੇ ਤਾਂ ਉਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।

ਟੀਵੀ ਪੰਜਾਬ ਬਿਊਰੋ


Filed under