Site icon TV Punjab | Punjabi News Channel

ਕਰੀਬ 2500 ਕਰੋੜ ਦੀ ਹੈਰੋਇਨ ਸਣੇ 4 ਵਿਅਕਤੀ ਦਿੱਲੀ ‘ਚੋਂ ਕਾਬੂ, ਫੜ੍ਹੇ ਗਏ ਇਨ੍ਹਾਂ ਮੁਲਜਮਾਂ ਵਿਚੋਂ 2 ਪੰਜਾਬ ਤੋਂ

ਦਿੱਲੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸ਼ਨੀਵਾਰ ਨੂੰ ਨਸ਼ਾ ਤਸਕਰੀ ਦੇ ਵੱਡੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ । ਪੁਲਿਸ ਨੇ 4 ਵਿਅਕਤੀਆਂ ਨੂੰ 350 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜ਼ਬਤ ਕੀਤੀ ਗਈ ਇਸ ਹੈਰੋਇਨ ਦੀ ਕੀਮਤ ਕਰੀਬ  2500 ਕਰੋੜ ਰੁਪਏ ਦੱਸੀ ਜਾ ਰਹੀ ਹੈ। ਤਿੰਨ ਮੁਲਜ਼ਮਾਂ ਨੂੰ ਹਰਿਆਣਾ ਤੋਂ ਅਤੇ ਇੱਕ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਕ੍ਰਾਈਮ ਬ੍ਰਾਂਚ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਹੈਰੋਇਨ ਲੈ ਕੇ ਆਏ ਹਨ। ਇਨ੍ਹਾਂ ਚਾਰਾਂ ਨੂੰ ਜਾਲ ਵਿਛਾ ਕੇ ਫੜਿਆ ਗਿਆ। ਦੱਸ ਦਈਏ ਕਿ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਮਿਲੀਆਂ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇੰਨੀ ਵੱਡੀ ਮਾਤਰਾ ਵਿਚ ਹੈਰੋਇਨ ਅਫਗਾਨਿਸਤਾਨ ਤੋਂ ਭਾਰਤ ਲਿਆਂਦੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮੰਨਿਆ ਜਾਂਦਾ ਹੈ ਕਿ ਇਹ ਇਹ ਵੱਡੇ ਡਰੱਗ ਰੈਕੇਟ ਦਾ ਕੇਸ ਹੈ, ਜਿਸ ਦੀਆਂ ਤਾਰਾਂ ਹਰਿਆਣਾ, ਪੰਜਾਬ ਅਤੇ ਮੱਧ ਪ੍ਰਦੇਸ਼ ਨਾਲ ਸਬੰਧਤ ਹੋ ਸਕਦੀਆਂ ਹਨ।

ਇਸ ਦੇ ਨਾਲ ਹੀ ਖ਼ਬਰ ਹੀ ਕਿ ਗ੍ਰਿਫ਼ਤਾਰ ਮੁਲਜ਼ਮਾਂ ‘ਚ ਦੋ ਪੰਜਾਬ ਦੇ ਹਨ। ਪੁਲਿਸ ਨੇ ਚਾਰਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਹੈ ਅਤੇ ਉਨ੍ਹਾਂ ਦੇ ਗਿਰੋਹ ਨਾਲ ਜੁੜੇ ਹੋਰ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Exit mobile version