● On air now · ਟੀਵੀ ਪੰਜਾਬ

Punjabi News · Since 2013

Breaking

ਘਰ ਵਿਚ ਅੱਗ ਲੱਗਣ ਨਾਲ ਪਰਿਵਾਰ ਦੇ 4 ਜੀਆਂ ਦੀ ਮੌਤ

ਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਮਕਾਨ ਵਿਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਜੀਅ ਜ਼ਿੰਦਾ ਸੜ ਗਏ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੂਬਾਈ ਆਫਤ ਪ੍ਰਬੰਧਨ ਡਾਇਰੈਕਟਰ ਸੁਦੇਸ਼ ਕੁਮਾਰ ਮੋਖ਼ਤਾ ਨੇ ਦੱਸਿਆ ਕਿ ਚੁਰਾਹ ਤਹਿਸੀਲ ਦੇ…


ਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਮਕਾਨ ਵਿਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਜੀਅ ਜ਼ਿੰਦਾ ਸੜ ਗਏ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੂਬਾਈ ਆਫਤ ਪ੍ਰਬੰਧਨ ਡਾਇਰੈਕਟਰ ਸੁਦੇਸ਼ ਕੁਮਾਰ ਮੋਖ਼ਤਾ ਨੇ ਦੱਸਿਆ ਕਿ ਚੁਰਾਹ ਤਹਿਸੀਲ ਦੇ ਕਾਰਾਤੋਸ਼ ਪਿੰਡ ਵਿਚ ਅੱਜ ਸਵੇਰੇ ਇਕ ਮਕਾਨ ’ਚ ਅੱਗ ਲਗ ਗਈ ਤੇ ਪਰਿਵਾਰ ਦੇ ਚਾਰ ਜੀਆਂ ਦੀ ਇਸ ਅੱਗ ਵਿਚ ਸੜ ਕੇ ਮੌਤ ਹੋ ਗਈ। ਮਿ੍ਤਕਾਂ ਦੀ ਪਛਾਣ ਰਫ਼ੀ ਮੁਹੰਮਦ (25) ਉਸ ਦੇ ਤਿੰਨ ਪੁੱਤਰਾਂ ਸਮੀਰ (4), ਜੁਲਖਾ (2) ਤੇ ਜੈਤੂਨ (2) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਰਫ਼ੀ ਮੁਹੰਮਦ ਦੀ ਪਤਨੀ ਵੀ ਝੁਲਸ ਗਈ।

ਟੀਵੀ ਪੰਜਾਬ ਬਿਊਰੋ


Filed under