Toronto- ਟੋਰਾਂਟੋ ’ਚ ਬੀਤੀ ਰਾਤ ਵਾਪਰੇ ਇੱਕ ਭਿਆਕਨ ਸੜਕ ਹਾਦਸੇ ’ਚ ਚਾਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਦੋ ਹਾਲਤ ਕਾਫ਼ੀ ਗੰਭੀਰ ਹੈ। ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਸਕਾਰਬਰੋ ਵਿਖੇ ਬੀਤੀ ਰਾਤ ਕਰੀਬ 11.30 ਵਜੇ ਮਾਰਖਮ ਰੋਡ ਅਤੇ ਈਸਟਪਾਰਕ ਬੁਲੇਵਾਰਡ ਦੇ ਚੌਰਾਹੇ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਚਾਰ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ’ਚੋਂ ਦੋ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਪੁਲਿਸ ਨੇ ਇਸ ਇਲਾਕੇ ’ਚ ਸੜਕੀ ਆਵਾਜਾਈ ਨੂੰ ਬੰਦ ਕਰ ਦਿੱਤਾ ਸੀ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਅਜੇ ਸਪੱਸ਼ਟ ਰੂਪ ’ਚ ਪਤਾ ਨਹੀਂ ਲੱਗ ਸਕਿਆ ਹੈ।
ਟੋਰਾਂਟੋ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਜ਼ਖ਼ਮੀ
