TV Punjab | Punjabi News Channel

ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ

ਬਲਾਚੌਰ – ਬਲਾਚੌਰ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ, ਇਥੋਂ ਦੇ ਅਧੀਨ ਪੈਂਦੇ ਨਵਾਂ ਪਿੰਡ ਟੱਪਰੀਆਂ ਵਿਖੇ ਮਕਾਨ ਦੀ ਛੱਤ ਤੋਂ ਇੱਕ ਚਾਰ ਸਾਲਾ ਬੱਚੇ ਦੀ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਰਾਘਵ ਭੂੰਬਲਾ (4) ਪੁੱਤਰ ਅਮਨਦੀਪ ਭੂੰਬਲਾ ਵਜੋਂ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਉਕਤ ਬੱਚਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਮਿਲੀ ਜਾਣਕਾਰੀ ਅਨੁਸਾਰ ਬੱਚਾ ਹੋਰ ਬੱਚਿਆਂ ਨਾਲ ਛੱਤ ‘ਤੇ ਖੇਡ ਰਿਹਾ ਸੀ। ਇਸ ਦੌਰਾਨ ਉਹ ਛੱਤ ਤੋਂ ਹੇਠਾਂ ਡਿੱਗ ਗਿਆ । ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਬਲਾਚੌਰ ਹਸਪਤਾਲ ਲਿਜਾਇਆ ਗਿਆ। ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ । ਬੱਚੇ ਦੀ ਮੌਤ ਦੀ ਖਬਰ ਮਿਲਣ ਮਗਰੋਂ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ।

Exit mobile version