TV Punjab | Punjabi News Channel

ਵੀਆਈਪੀ ਨੰਬਰ ਵਾਲੀ ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ, 7 ਦੀ ਮੌਤ

ਬੇਂਗਲੁਰੂ : ਵੀਆਈਪੀ ਨੰਬਰ ਵਾਲੀ ਤੇਜ਼ ਰਫ਼ਤਾਰ ਔਡੀ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਨੇ ਵੀ ਸੀਟ ਬੈਲਟ ਨਹੀਂ ਲਗਾਈ ਹੋਈ ਸੀ।

ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਆਡੀ ਕਾਰ ਨੇ ਖੰਭੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਵਿਚ ਸਵਾਰ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਸੱਤਵੇਂ ਵਿਅਕਤੀ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ।

ਮ੍ਰਿਤਕਾਂ ਵਿਚ ਤਿੰਨ ਲੜਕੀਆਂ ਵੀ ਸ਼ਾਮਲ ਸਨ। ਇਹ ਸਾਰੇ 20-30 ਸਾਲ ਦੀ ਉਮਰ ਦੇ ਸਨ। ਤਾਮਿਲਨਾਡੂ ਪੁਲਿਸ ਨੇ ਇਸਦੀ ਪੁਸ਼ਟੀ ਕੀਤੀ ਹੈ। ਬਾਕੀ ਦੀ ਅਜੇ ਪਛਾਣ ਨਹੀਂ ਹੋ ਸਕੀ।

ਪਤਾ ਲੱਗਾ ਹੈ ਕਿ 2.30 ਵਜੇ ਇਹ ਕਾਰ ਖੰਭੇ ਨਾਲ ਟਕਰਾ ਗਈ ਅਤੇ ਫਿਰ ਫੁੱਟਪਾਥ ਨਾਲ ਟਕਰਾ ਗਈ, ਜਿਸ ਕਾਰਨ ਤਾਮਿਲਨਾਡੂ ਦੇ ਵਿਧਾਇਕ ਦੇ ਪੁੱਤਰ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ।

ਟੀਵੀ ਪੰਜਾਬ ਬਿਊਰੋ

Exit mobile version