ਗੁਜਰਾਤ ਦੇ ਰਾਜਕੋਟ ਅਤੇ ਜਾਮਨਗਰ ਜ਼ਿਲ੍ਹਿਆਂ ‘ਚ ਭਾਰੀ ਮੀਂਹ

ਅਹਿਮਦਾਬਾਦ : ਗੁਜਰਾਤ ਦੇ ਰਾਜਕੋਟ ਅਤੇ ਜਾਮਨਗਰ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪਿਆ ਅਤੇ ਹੜ੍ਹਾਂ ਵਿਚ ਫਸੇ 200 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ, ਜਦੋਂ ਕਿ ਦੋਵਾਂ ਜ਼ਿਲ੍ਹਿਆਂ ਵਿਚ 7,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਭੇਜਿਆ ਗਿਆ ਹੈ।

ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਵੇਂ ਨਿਯੁਕਤ ਮੁੱਖ ਮੰਤਰੀ ਭੁਪੇਂਦਰ ਪਟੇਲ ਜਾਮਨਗਰ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜਾਮਨਗਰ ਵਿਚ ਇਕ ਰਾਸ਼ਟਰੀ ਰਾਜਮਾਰਗ ਤੋਂ ਇਲਾਵਾ, ਸੌਰਾਸ਼ਟਰ ਖੇਤਰ ਦੇ ਰਾਜਕੋਟ, ਜਾਮਨਗਰ ਅਤੇ ਜੂਨਾਗੜ੍ਹ ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੇ 18 ਰਾਜ ਮਾਰਗ ਹੜ੍ਹਾਂ ਕਾਰਨ ਬੰਦ ਹੋ ਗਏ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ।

ਟੀਵੀ ਪੰਜਾਬ ਬਿਊਰੋ