ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵੱਲੋਂ ਗ੍ਰਿਫਤਾਰ ਕੀਤੇ ਗਏ 6 ਕਥਿਤ ਅੱਤਵਾਦੀਆਂ ਨੂੰ ਮੰਗਲਵਾਰ ਦੇਰ ਰਾਤ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਵਿਚੋਂ 4 ਨੂੰ 14 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਅਤੇ 2 ਨੂੰ ਅੱਜ ਦੁਪਹਿਰ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੰਗਲਵਾਰ ਨੂੰ ਪਾਕਿਸਤਾਨ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਪਾਕਿਸਤਾਨ ਵਿਚ ਆਈਐਸਆਈ ਦੁਆਰਾ ਸਿਖਲਾਈ ਪ੍ਰਾਪਤ ਦੋ ਅੱਤਵਾਦੀਆਂ ਸਮੇਤ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ। ਇਹ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਅੱਤਵਾਦੀ ਦੇਸ਼ ਵਿਚ ਆਉਣ ਵਾਲੇ ਤਿਉਹਾਰਾਂ ਦੌਰਾਨ ਕਈ ਧਮਾਕਿਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਨੇ ਕਿਹਾ ਕਿ ਪਾਕਿਸਤਾਨ ਸਥਿਤ ਅਨੀਸ ਇਬਰਾਹਿਮ, ਜੋ ਕਿ ਦਾਊਦ ਇਬਰਾਹਿਮ ਦਾ ਭਰਾ ਹੈ, ਅੱਤਵਾਦੀ ਯੋਜਨਾ ਨੂੰ ਅੰਜਾਮ ਦੇਣ ਲਈ ਅੰਡਰਵਰਲਡ ਆਪਰੇਟਿਵਜ਼ ਨਾਲ ਜੁੜਿਆ ਹੋਇਆ ਸੀ।
ਟੀਵੀ ਪੰਜਾਬ ਬਿਊਰੋ