ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਖੇਤੀ ਕਾਨੂੰਨਾਂ ਦੇ ਤਹਿਤ ਕਿਸਾਨਾਂ ਨੂੰ ਗੁਲਾਮ ਬਣਾਉਣ ਦੀ ਮਨਸ਼ਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨਾਂ ਰਾਹੀਂ ਕੁਝ ਲੋਕਾਂ ਨੂੰ ਖੇਤੀ ‘ਤੇ ਕਾਬਜ਼ ਕਰਨਾ ਚਹੁੰਦੀ ਹੈ। ਨਵੇਂ ਕਾਨੂੰਨਾਂ ਵਿਚ ਕਿਤੇ ਵੀ ਐੱਮ.ਐੱਸ.ਪੀ. ਦਾ ਜ਼ਿਕਰ ਨਹੀਂ ਹੈ।
ਸਿੱਧੂ ਦਾ ਕਹਿਣਾ ਸੀ ਕਿ ਕਿਸਾਨਾਂ ਕੋਲੋਂ ਅਦਾਲਤ ਜਾਣ ਦਾ ਹੱਕ ਵੀ ਇਨ੍ਹਾਂ ਕਾਨੂੰਨਾਂ ਤਹਿਤ ਖੋਹ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਲਈ ਅਕਾਲੀ ਦਲ ਜ਼ਿੰਮੇਵਾਰ ਹੈ। ਸਿੱਧੂ ਦਾ ਕਹਿਣਾ ਹੈ ਕਿ ਅਕਾਲੀ ਦਲ ਮੋਦੀ ਸਰਕਾਰ ਕੋਲ ਇਹ ਕਾਨੂੰਨ ਲੈ ਕੇ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ 2013 ਵਿਚ ਇਨ੍ਹਾਂ ਨੇ ਕੰਟਰੈਕਟ ਫਾਰਮਿੰਗ ਕਾਨੂੰਨ ਲਿਆਂਦਾ ਸੀ।
ਟੀਵੀ ਪੰਜਾਬ ਬਿਊਰੋ