ਦੁਸ਼ਯੰਤ ਚੌਟਾਲਾ ਦੇ ਅਸਤੀਫੇ ਦੀ ਮੰਗ ਕਰਨ ਵਾਲਿਆਂ ‘ਤੇ ਭੜਕੇ ਅਜੈ ਚੌਟਾਲਾ

ਪਾਣੀਪਤ : ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਮੁਖੀ ਅਜੈ ਚੌਟਾਲਾ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਵਿਰੋਧੀ ਪਾਰਟੀਆਂ ਅਤੇ ਕਿਸਾਨ ਸੰਗਠਨਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਖੇਤੀ ਕਾਨੂੰਨ ਬਣਾਏ ਹਨ ਅਤੇ ਨਾ ਹੀ ਹਸਤਾਖਰ ਕੀਤੇ ਹਨ।

ਪਾਣੀਪਤ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਜੇਜੇਪੀ ਮੁਖੀ ਨੇ ਕਿਹਾ ਕਿ ਜੇ ਵਿਰੋਧੀਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਇਸ ਕਾਨੂੰਨ ਉੱਤੇ ਅਸਤੀਫੇ ਦੀ ਮੰਗ ਕਰਨੀ ਹੈ ਤਾਂ 10 ਲੋਕ ਸਭਾ ਮੈਂਬਰਾਂ ਅਤੇ ਰਾਜ ਦੇ ਪੰਜ ਰਾਜ ਸਭਾ ਮੈਂਬਰਾਂ ਦੇ ਅਸਤੀਫੇ ਦੀ ਮੰਗ ਕਰਨੀ ਚਾਹੀਦੀ ਹੈ।

ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮੂਹ ਨੇ ਜੇਜੇਪੀ ਨੇਤਾਵਾਂ ਨੂੰ ਕਾਲੇ ਝੰਡੇ ਦਿਖਾਏ। ਅਜੇ ਚੌਟਾਲਾ ਨੇ ਕਿਹਾ ਕਿ ਜੇਕਰ ਅਸਤੀਫ਼ਾ ਕਿਸਾਨਾਂ ਦੇ ਮਸਲੇ ਨੂੰ ਸੁਲਝਾਉਣ ਵਿਚ ਮਦਦ ਕਰਦਾ ਹੈ ਤਾਂ ਦੁਸ਼ਯੰਤ ਚੌਟਾਲਾ ਸਮੇਤ ਪਾਰਟੀ ਦੇ ਸਾਰੇ 10 ਵਿਧਾਇਕਾਂ ਦੇ ਅਸਤੀਫੇ ਉਨ੍ਹਾਂ ਦੀ ਜੇਬ ਵਿਚ ਪਏ ਹਨ।

ਟੀਵੀ ਪੰਜਾਬ ਬਿਊਰੋ