● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਮੰਤਰੀ ਰਜ਼ੀਆ ਸੁਲਤਾਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਜ਼ੀਆ ਸੁਲਤਾਨਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਈ ਲਾਲਚ ਨਹੀਂ, ਉਹ ਪੰਜਾਬ…


ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਮੰਤਰੀ ਰਜ਼ੀਆ ਸੁਲਤਾਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਜ਼ੀਆ ਸੁਲਤਾਨਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਈ ਲਾਲਚ ਨਹੀਂ, ਉਹ ਪੰਜਾਬ ਲਈ ਲੜ ਰਹੇ ਹਨ।

ਰਜ਼ੀਆ ਸੁਲਤਾਨਾ ਨੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਪਣਾ ਅਸਤੀਫਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰਜ਼ੀਆ ਸੁਲਤਾਨਾ ਨੇ ਅਜੇ ਆਪਣਾ ਅਹੁਦਾ ਵੀ ਨਹੀਂ ਸੰਭਾਲਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਨੇ ਆਪਣੀ ਚਿੱਠੀ ਵਿਚ ਲਿਖਿਆ ਸੀ ਕਿਉਹ ਕਦੇ ਵੀ ਪੰਜਾਬ ਦੇ ਭਵਿੱਖ ਅਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਸਮਝੌਤਾ ਨਹੀਂ ਕਰ ਸਕਦੇ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮਨ੍ਹਾ ਕਰਨ ਦੇ ਬਾਵਜੂਦ ਹਾਈਕਮਾਨ ਨੇ ਪਹਿਲਾਂ ਸਿੱਧੂ ਨੂੰ ਸੂਬਾ ਇਕਾਈ ਦਾ ਪ੍ਰਧਾਨ ਬਣਾਇਆ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ।

ਟੀਵੀ ਪੰਜਾਬ ਬਿਊਰੋ


Filed under